Dav School amritsar ਅੰਮ੍ਰਿਤਸਰ ਦੇ ਨਿੱਜੀ ਸਕੂਲ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਮਾਮਲੇ ‘ਚ ਵੱਡਾ ਖੁਲਾਸਾ ਉਸ ਵਕਤ ਹੋਇਆ ਜਦੋਂ ਪਤਾ ਲਗਾ ਕਿ ਪ੍ਰਿੰਸੀਪਲ ਨੂੰ ਧਮਕੀ ਦੇਣ ਵਾਲਾ ਕੋਈ ਹੋਰ ਨਹੀਂ ਸਕੂਲ ਦੇ 3 ਬੱਚਿਆਂ ਨੇ ਇਹ ਸ਼ਰਾਰਤ ਕੀਤੀ ਸੀ।
ਨੌਂਵੀ ਕਲਾਸ ਦੇ ਵਿਦਿਆਰਥੀਆਂ ਨੇ ਧਮਕੀ ਭਰੀ ਪੋਸਟ ਪਾਈ ਸੀ। ਪੁਲਿਸ ਨੇ ਵਿਦਿਆਰਥੀਆਂ ਦੀ ਪਛਾਣ ਕਰਕੇ ਪੁੱਛਗਿੱਛ ਕੀਤੀ ਹੈ।
ਇੰਨਾ ਹੀ ਨਹੀਂ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਜਿਕਰਯੋਗ ਹੈ ਕਿ ਇਹ ਧਮਕੀ ਅੰਮ੍ਰਿਤਸਰ ਸ਼ਹਿਰ ਦੇ ਸਕੂਲ ਨੂੰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੰਸਟਾਗ੍ਰਾਮ ‘ਤੇ ਇਕ ਮੈਸੇਜ ਵਾਇਰਲ ਹੋਇਆ ਹੈ ਜਿਸ ਵਿੱਚ ਸਕੂਲ ਨੂੰ 8 ਸਤੰਬਰ ਨੂੰ ਗੋਲੀਆਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਇਸ ਦੇ ਨਾਲ ਹੀ ਵਟਸਐਪ ‘ਤੇ ਇਕ ਹੋਰ ਮੈਸੇਜ ਸ਼ੇਅਰ ਕੀਤਾ ਗਿਆ ਜਿਸ ਵਿੱਚ 8 ਸਤੰਬਰ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਤੇ ਸਾਈਬਰ ਸੈੱਲ ਨੇ ਇਸ ਸੰਦੇਸ਼ ਦੇ ਮੂਲ ਅਤੇ ਇਸ ਨੂੰ ਵਾਇਰਲ ਕਰਨ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।