ਫਿਰੋਜ਼ਪੁਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਜੀਰਾ ਰੋਡ ਤੇ ਇੱਕ ਭਿਆਨਕ ਅਤੇ ਦਰਦਨਾਕ ਹਾਦਸਾ ਵਾਪਰ ਗਿਆ।
ਦੱਸ ਦੇਈਏ ਕਿ ਕਾਰ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਦੇਹ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਿਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੋਨੋਂ ਵਿਅਕਤੀ ਫਿਰੋਜ਼ਪੁਰ ਤੋਂ ਕੋਟ ਫੱਤਾ ਵਿਖੇ ਮੱਥਾ ਟੇਕਣ ਜਾ ਰਹੇ ਸਨ ਅਤੇ ਕਾਰ ਸਵਾਰ ਦੋਨੋਂ ਲੋਕ ਸਾਹਮਣੇ ਤੋਂ ਜੀਰਾ ਵੱਲ ਤੋਂ ਆ ਰਹੇ ਸਨ ਜਿਨ੍ਹਾਂ ਨੂੰ ਟਰੱਕ ਟਰਾਲੇ ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ।