ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਵੀਟ ਕਰਦਿਆਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਉਨ੍ਹਾਂ ਦੇ ਖ਼ਿਲਾਫ਼ ਨਾਪਾਕ ਤੇ ਮਨਘੜਤ ਮੁਹਿੰਮ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਟਿੱਪਣੀ ਗਡਕਰੀ ਵੱਲੋਂ ਉਸ ਖ਼ਬਰ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਆਰ. ਐੱਸ. ਐੱਸ. ਦੀ ਮਨਜ਼ੂਰੀ ਨਾਲ ਭਾਜਪਾ ਸੰਸਦੀ ਬੋਰਡ ਤੋਂ ਹਟਾ ਦਿੱਤਾ ਗਿਆ ਹੈ।
Today, once again, efforts were being made to continue the nefarious & fabricated campaign against me for political mileage on my behest by some section of mainstream media, social media and some persons in particular by concocting my statements…
— Nitin Gadkari (@nitin_gadkari) August 25, 2022
ਇਹ ਵੀ ਪੜ੍ਹੋ- ਥਾਈਲੈਂਡ ‘ਚ ਪ੍ਰਧਾਨ ਮੰਤਰੀ ਨੂੰ ਮੁਅੱਤਲ ਕੀਤੇ ਜਾਣ ਕਾਰਨ ਸਿਆਸੀ ਅਨਿਸ਼ਚਤਤਾ ਹੋਈ ਪੈਦਾ
ਨਿਤਿਨ ਗਡਕਰੀ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਮੁੱਖ ਧਾਰਾ ਮੀਡੀਆ ਦੇ ਕੁਝ ਹਿੱਸੇ, ਸੋਸ਼ਲ ਮੀਡੀਆ ਅਤੇ ਖਾਸ ਤੌਰ ’ਤੇ ਕੁਝ ਵਿਅਕਤੀਆਂ ਵੱਲੋਂ ਮੇਰੇ ਬਿਆਨਾਂ ਨੂੰ ਘੜ ਕੇ ਸਿਆਸੀ ਲਾਹਾ ਲੈਣ ਲਈ ਮੇਰੇ ਵਿਰੁੱਧ ਨਾਪਾਕ ਅਤੇ ਮਨਘੜਤ ਮੁਹਿੰਮ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਬਾਈਡੇਨ ਦਾ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ੇ ਹੋਣਗੇ ਮੁਆਫ਼