ਜਲੰਧਰ: ਤਿੰਨ ਮਹੀਨੇ ਪਹਿਲਾਂ 15 ਅਕਤੂਬਰ ਨੂੰ ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ ਸੀਆਈਏ ਸਟਾਫ ਦੇ ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਦੌਰਾਨ ਥਾਣਾ ਸਦਰ ਦੀ ਪੁਲੀਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿਚ ਇਕ ਔਰਤ ਦਾ ਨਾਂ ਵੀ ਸੀ।
ਦੱਸ ਦਈਏ ਕਿ ਇਸ ਹਮਲਾਵਰਾਂ ਦੌਰਾਨ ਪੁਲਿਸ ਮੁਲਾਜ਼ਮ ਪਰਮਿੰਦਰ ਸਿੰਘ ’ਤੇ ਹੋਏ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਜਿਸਦਾ ਇਲਾਜ ਜਲੰਧਰ ਦੇ ਐਨਐਚਐਸ ਹਸਪਤਾਲ ਵਿੱਚ ਚੱਲ ਰਿਹਾ ਸੀ।
ਦਰਅਸਲ, ਉਸ ਹਮਲੇ ‘ਚ ਹਮਲਾਵਰਾਂ ਵੱਲੋਂ ਪਰਮਿੰਦਰ ਸਿੰਘ ਦੇ ਸਿਰ ਵਿੱਚ ਡੰਡੇ ਨਾਲ ਕਈ ਵਾਰ ਕੀਤੇ ਗਏ ਸੀ। ਇਸ ਹਮਲੇ ਦੀ ਵੀਡੀਓ ਵੀ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੇ ਵੀਡੀਓ ਦੇ ਆਧਾਰ ’ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕੀਤੀ।
ਦੱਸ ਦੇਈਏ ਕਿ ਮ੍ਰਿਤਕ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਪੁਲਸ ਦੀ ਨੌਕਰੀ ਮਿਲ ਗਈ ਸੀ ਪਰ ਅੱਜ ਇਲਾਜ ਦੌਰਾਨ ਪਰਮਿੰਦਰ ਸਿੰਘ ਦੀ ਵੀ ਮੌਤ ਹੋ ਗਈ। ਪੁਲਿਸ ਜਵਾਨ ਦਾ ਅੰਤਿਮ ਸੰਸਕਾਰ ਕਪੂਰਥਲਾ ਵਿੱਚ ਕੀਤਾ ਜਾਵੇਗਾ।
ਇਹ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਸ਼ਨੀਵਾਰ 15 ਅਕਤੂਬਰ ਨੂੰ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਬੇਸਬਾਲ ਬੈਟ ਅਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਸ ਕਰਮਚਾਰੀਆਂ ‘ਤੇ ਹੋਏ ਜਾਨਲੇਵਾ ਹਮਲੇ ‘ਚ 2 ਪੁਲਿਸ ਕਰਮਚਾਰੀਆਂ ਸਮੇਤ 3 ਲੋਕ ਜ਼ਖਮੀ ਹੋ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h