ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਜ 3.5 ਦੀ ਸ਼ਿੱਦਤ ਨਾਲ ਭੂਚਾਲ ਆਇਆ। ਅਧਿਕਾਰੀਆਂ ਨੇ ਕਿਹਾ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਕਟੜਾ ‘ਚ ਸਵੇਰੇ ਕਰੀਬ 7.52 ਵਜੇ ਭੂਚਾਲ ਆਇਆ।
ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਜੰਮੂ ਖੇਤਰ ਵਿੱਚ ਪਿਛਲੇ ਮਹੀਨੇ ਡੋਡਾ, ਰਿਆਸੀ, ਕਿਸ਼ਤਵਾੜ ਅਤੇ ਊਧਮਪੁਰ ਜ਼ਿਲ੍ਹਿਆਂ ਵਿੱਚ 13 ਵਾਰ ਭੂਚਾਲ ਆਏ ਹਨ।