IND vs NZ 1st odi match: ਭਾਰਤ ਨੇ ਪਹਿਲੇ ਵਨਡੇ ਵਿੱਚ ਨਿਊਜ਼ੀਲੈਂਡ ਨੂੰ 12 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਉਸ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਨਿਊਜ਼ੀਲੈਂਡ ਨੂੰ ਮੈਚ ਜਿੱਤਣ ਲਈ 350 ਦੌੜਾਂ ਦੀ ਲੋੜ ਸੀ ਪਰ ਉਹ 337 ਦੌੜਾਂ ‘ਤੇ ਸਿਮਟ ਗਿਆ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਵਨਡੇ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਸੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ 208 ਦੌੜਾਂ ਦੀ ਬਦੌਲਤ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 349 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 350 ਦੌੜਾਂ ਦਾ ਟੀਚਾ ਦਿੱਤਾ ਹੈ। ਜਿਸ ਤੋਂ ਬਾਅਦ ਨਿਊਜ਼ੀਲੈਂਡ ਨੇ ਚੇਜ਼ ਕਰਦੇ ਹੋਏ 337 ਦੌੜਾਂ ‘ਤੇ ਸਿਮਟ ਗਈ।
ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਡੇਨੌਨ ਕੌਨਵੇ 10 ਦੌੜਾਂ ਦੇ ਨਿੱਜੀ ਸਕੋਰ ‘ਤੇ ਸਿਰਾਜ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਨਿਊਜ਼ੀਲੈਂਡ ਦੀ ਦੂਜੀ ਵਿਕਟ ਫਿਨ ਐਲਨ ਦੇ ਤੌਰ ‘ਤੇ ਡਿੱਗੀ। ਫਿਨ 40 ਦੌੜਾਂ ਬਣਾ ਸ਼ਾਰਦੁਲ ਠਾਕੁਰ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਦੀ ਤੀਜੀ ਵਿਕਟ ਹੈਨਰੀ ਨਿਕੋਲਸ ਦੇ ਤੌਰ ‘ਤੇ ਡਿੱਗੀ। ਨਿਕੋਲਸ 18 ਦੌੜਾਂ ਦੇ ਨਿੱਜੀ ਸਕੋਰ ‘ਤੇ ਕੁਲਦੀਪ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਨਿਊਜ਼ੀਲੈਂਡ ਨੂੰ ਚੌਥਾ ਝਟਕਾ ਡੈਰਿਲ ਮਿਸ਼ੇਲ ਦੇ ਆਊਟ ਹੋਣ ਨਾਲ ਲੱਗਾ। ਡੈਰਿਲ 9 ਦੌੜਾਂ ਬਣਾ ਕੁਲਦੀਪ ਦਾ ਸ਼ਿਕਾਰ ਬਣਿਆ। ਖਬਰ ਲਿਖੇ ਜਾਣ ਸਮੇਂ ਤਕ ਨਿਊਜ਼ੀਲੈਂਡ ਨੇ 4 ਵਿਕਟਾਂ ਦੇ ਨੁਕਸਾਨ ‘ਤੇ 98 ਦੌੜਾਂ ਬਣਾ ਲਈਆਂ ਸਨ।
ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ :
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੌਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟਾਮ ਲਾਥਮ (ਵਿਕਟਕੀਪਰ, ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਹੈਨਰੀ ਸ਼ਿਪਲੇ, ਮਿਸ਼ੇਲ ਸੈਂਟਨਰ, ਲਾਕੀ ਫਰਗਿਊਸਨ, ਬਲੇਅਰ ਟਿੱਕਨਰ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ ਸ਼ੰਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h