‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ‘ਤੇ FIR ਦਰਜ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ ‘ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ‘ਚ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਬਲੈਕਮੇਲਿੰਗ ਅਤੇ ਡਰਾ-ਧਮਕਾ ਕੇ ਜਬਰੀ ਵਸੂਲੀ ਕਰਨ ਦਾ ਦੋਸ਼ ਹੈ। ਇਹ ਸ਼ਿਕਾਇਤ ਸੁਨੀਲ ਕੁਮਾਰ ਨਾਂ ਦੇ ਪ੍ਰਾਪਰਟੀ ਡੀਲਰ ਨੇ ਕੀਤੀ ਹੈ। ਜਲਾਲਾਬਾਦ ਪੁਲਿਸ ਨੇ ਵਿਧਾਇਕ ਦੇ ਪਿਤਾ ਖ਼ਿਲਾਫ਼ ਧਾਰਾ 384, 389 ਅਤੇ 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ।
ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ 20 ਅਪ੍ਰੈਲ ਨੂੰ ਉਸ ਨੂੰ ਰਾਣੋ ਬਾਈ ਨਾਂ ਦੀ ਔਰਤ ਦਾ ਫੋਨ ਆਇਆ। ਉਸ ਨੇ ਕਿਹਾ ਕਿ ਮੈਂ ਆਪਣਾ ਪੁਰਾਣਾ ਘਰ ਵੇਚ ਦਿੱਤਾ ਹੈ ਅਤੇ ਹੁਣ ਨਵਾਂ ਖਰੀਦਣਾ ਹੈ। ਇਸ ਤੋਂ ਬਾਅਦ ਪ੍ਰਾਪਰਟੀ ਡੀਲਰ ਉਸ ਨੂੰ ਬਾਈਕ ‘ਤੇ ਬਿਠਾ ਕੇ ਲੈ ਗਿਆ ਅਤੇ ਘਰ ਦਿਖਾਇਆ। ਇਸ ਤੋਂ ਬਾਅਦ ਔਰਤ ਉੱਥੋਂ ਚਲੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h