ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਬਜਟ ਭਾਸ਼ਣ ਪੜ੍ਹਦਿਆਂ ਸੂਬੇ ‘ਚ ਚੱਲ ਰਹੀ ਮੁਫ਼ਤ ਬੱਸ ਯਾਤਰਾ ਲਈ ਅਹਿਮ ਐਲਾਨ ਕੀਤਾ ਹੈ।ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਯੋਜਨਾ ਇਸੇ ਤਰ੍ਹਾਂ ਜਾਰੀ ਰਹੇਗੀ।
ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸੂਬੇ ਦੀਆਂ ਵੱਡੀ ਗਿਣਤੀ ‘ਚ ਔਰਤਾਂ ਨੇ ਮੁਫਤ ਬੱਸ ਯਾਤਰਾ ਦਾ ਲਾਭ ਲੈ ਰਹੀਆਂ ਹਨ ਅਤੇ ਮੌਜੂਦਾ ਸਾਲ ‘ਚ ਸਰਕਾਰ ਵਲੋਂ ਇਸਦੇ ਲਈ 450 ਕਰੋੜ ਰੁ. ਮੁਹੱਈਆ ਕਰਵਾਏ ਗਏ ਹਨ।
ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁ. ਦਾ ਰਾਖਵਾਂਕਰਨ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਔਰਤਾਂ ਨੂੰ ਮੁਫਤ ਸਫਰ ਕਰਵਾਇਆ ਜਾ ਰਿਹਾ ਹੈ।