ਸ਼ੁੱਕਰਵਾਰ, ਅਕਤੂਬਰ 24, 2025 05:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉੱਤਰਾਖੰਡ ‘ਚ ਆਨੰਦ ਕਾਰਜ ਐਕਟ ਨੂੰ ਮਨਜ਼ੂਰੀ: ਐਕਟ ਨੂੰ ਲਾਗੂ ਕਰਨ ਵਾਲਾ 10ਵਾਂ ਸੂਬਾ ਬਣਿਆ, SGPC ਨੇ ਫੈਸਲੇ ‘ਤੇ ਜਤਾਈ ਖੁਸ਼ੀ

by Gurjeet Kaur
ਅਗਸਤ 12, 2023
in ਦੇਸ਼
0

ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਸ ਫੈਸਲੇ ਤੋਂ ਬਾਅਦ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।

ਉੱਤਰਾਖੰਡ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਹੋਣ ਵਾਲੇ ਵਿਆਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਨਾਲ ਸਿੱਖ ਭਾਈਚਾਰੇ ਦੇ ਲੋਕ ਵੀ ਰਜਿਸਟ੍ਰੇਸ਼ਨ ਕਰ ਸਕਣਗੇ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ- ਉੱਤਰਾਖੰਡ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਬਿੱਲ ਜੋ ਕਿ ਹੁਣ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਆਗਿਆ ਦਿੰਦਾ ਹੈ, ਉੱਤਰਾਖੰਡ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਵੱਡੀ ਜਿੱਤ ਹੈ। ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਆਨੰਦ ਮੈਰਿਜ ਐਕਟ ਕੀ ਹੈ
ਸਿੱਖ ਧਰਮ ਦੀ ਮਾਨਤਾ ਅਨੁਸਾਰ ਵਿਆਹ ਕਰਵਾਉਣ ਲਈ ‘ਅਨੰਦ’ ਦੀ ਰਸਮ ਕੀਤੀ ਜਾਂਦੀ ਹੈ। ਇਹ ਰਸਮ ਸਿੱਖ ਧਰਮ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਨੇ ਸ਼ੁਰੂ ਕੀਤੀ ਸੀ। ਗੁਰੂ ਅਮਰਦਾਸ ਜੀ ਨੇ 40 ਪਉੜੀਆਂ ਲੰਮੀ ਬਾਣੀ ਅਨੰਦੁ ਦੀ ਰਚਨਾ ਕੀਤੀ ਸੀ। ਇਹ ਧਾਰਮਿਕ ਮਹੱਤਤਾ ਵਾਲੇ ਸਾਰੇ ਮੌਕਿਆਂ ਅਤੇ ਵਿਆਹ ਦੀਆਂ ਰਸਮਾਂ ਦੌਰਾਨ ਗਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਵੱਖਰਾ ਕਾਨੂੰਨ ਬਣਾ ਕੇ ਆਨੰਦ ਮੈਰਿਜ ਐਕਟ ਨੂੰ ਵੀ ਮਾਨਤਾ ਦਿੱਤੀ ਗਈ ਹੈ।

1909 ਵਿੱਚ ਬਣੀ, ਪਰ ਲਾਗੂ ਨਹੀਂ ਹੋ ਸਕੀ
ਪਹਿਲੀ ਵਾਰ ਆਨੰਦ ਮੈਰਿਜ ਐਕਟ 1909 ਵਿੱਚ ਅੰਗਰੇਜ਼ਾਂ ਦੇ ਸਮੇਂ ਵਿੱਚ ਲਾਗੂ ਹੋਇਆ ਸੀ। ਪਰ ਕਿਸੇ ਕਾਰਨ ਇਹ ਐਕਟ ਉਸ ਸਮੇਂ ਲਾਗੂ ਨਹੀਂ ਹੋ ਸਕਿਆ। 2007 ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਉਠਾਈ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਸਨ।

ਆਨੰਦ ਮੈਰਿਜ ਐਕਟ ਵਿੱਚ ਪਹਿਲਾਂ ਵੀ ਕਈ ਵਾਰ ਬਦਲਾਅ ਕੀਤੇ ਜਾ ਚੁੱਕੇ ਹਨ। 7 ਜੂਨ 2012 ਨੂੰ, ਦੋਵਾਂ ਸਦਨਾਂ ਨੇ ਆਨੰਦ ਮੈਰਿਜ ਐਕਟ 1909 ਵਿੱਚ ਸੋਧ ਕਰਦੇ ਹੋਏ ਆਨੰਦ ਮੈਰਿਜ ਸੋਧ ਬਿੱਲ 2012 ਪਾਸ ਕੀਤਾ। ਇਸ ਐਕਟ ਤਹਿਤ ਸਿੱਖ ਪਰੰਪਰਾਗਤ ਵਿਆਹਾਂ ਨੂੰ ਪ੍ਰਮਾਣਿਤ ਕਰਨ ਲਈ ਆਨੰਦ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ। ਵਰਤਮਾਨ ਵਿੱਚ, ਇਹ ਆਨੰਦ ਮੈਰਿਜ ਐਕਟ ਭਾਰਤ ਦੇ 11 ਰਾਜਾਂ ਵਿੱਚ ਲਾਗੂ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anand Karaj Actcabinet meetingCM Pushkar dhamipro punjab tvpunjabi newsSikh communityUttarakhand Government Approve
Share222Tweet139Share56

Related Posts

‘ਅਬਕੀ ਕੀ ਬਾਰ ਮੋਦੀ ਸਰਕਾਰ’ ਅਤੇ ‘ਫੇਵੀਕੋਲ ਕਾ ਜੋੜ’ ਲਿਖਣ ਵਾਲੇ ਐਡ ਗੁਰੂ ਪੀਯੂਸ਼ ਪਾਂਡੇ ਦਾ ਹੋਇਆ ਦਿਹਾਂਤ

ਅਕਤੂਬਰ 24, 2025

‘ਨਾਬਾਲਗ ਦੀ ਜਾਇਦਾਦ ਵੇਚਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਮਹੱਤਵਪੂਰਨ ਫੈਸਲਾ

ਅਕਤੂਬਰ 24, 2025

ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਅਕਤੂਬਰ 24, 2025

Olympic Gold Medalist ਨੀਰਜ ਚੋਪੜਾ ਨੂੰ ਭਾਰਤੀ ਫੌਜ ‘ਚ ਲੈਫਟੀਨੈਂਟ ਕਰਨਲ ਵਜੋਂ ਕੀਤਾ ਗਿਆ ਨਿਯੁਕਤ

ਅਕਤੂਬਰ 22, 2025

ਲੰਡਨ ਯੂਨੀਵਰਸਿਟੀ ਦੀ ਪ੍ਰੋਫੈਸਰ ਨੂੰ IGI ਹਵਾਈ ਅੱਡੇ ਤੋਂ ਕੀਤਾ ਗਿਆ ਡਿਪੋਰਟ, ਜਾਣੋ ਕੀ ਰਿਹਾ ਕਾਰਨ?

ਅਕਤੂਬਰ 22, 2025

ਵਾਲ ਵਾਲ ਬਚੀ ਰਾਸ਼ਟਰਪਤੀ ਦਰੋਪਦੀ ਮੁਰਮੁ, ਟਲਿਆ ਵੱਡਾ ਹਾਦਸਾ

ਅਕਤੂਬਰ 22, 2025
Load More

Recent News

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.