ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦਿੱਤੀ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 9 ਜਨਵਰੀ 2023 ਨੂੰ ਖੁੱਲ੍ਹਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਮੌਸਮ ਦੇ ਖ਼ਰਾਬ ਹੋਣ ਕਾਰਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।
ਸਕੂਲ ਵੀ 8 ਜਨਵਰੀ ਤੱਕ ਬੰਦ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸੀ ਪਰ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।
ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h