ਸ਼ਨੀਵਾਰ, ਜੁਲਾਈ 25, 2026 03:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਵਿਚ ਮਾਣ ਭੱਤਾ ਨਾ ਮਿਲਿਆ ਤਾਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ 8 ਜਨਵਰੀ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

by Bharat Thapa
ਜਨਵਰੀ 5, 2023
in ਪੰਜਾਬ
0

ਚੰਡੀਗੜ੍ਹ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਵਿਚ ਮਾਣ ਭੱਤਾ ਨਾ ਮਿਲਿਆ ਤਾਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ 8 ਜਨਵਰੀ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੌਰਾਨ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ।

ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਧਰਨੇ ਦੇ ਸਬੰਧ ‘ਚ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਹੈ ।

ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਵਾਰ ਵਾਰ ਸੰਬੰਧਿਤ ਵਿਭਾਗ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲ ਰਿਹਾ ਤੇ ਵਰਕਰਾਂ ਤੇ ਹੈਲਪਰਾਂ ਵਿਚ ਭਾਰੀ ਨਿਰਾਸ਼ਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇਂ 4 ਮਹੀਨਿਆਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਸੈਂਟਰ ਫੰਡ ਨਹੀਂ ਮਿਲਿਆ। ਐਨਜੀਓ ਅਧੀਨ ਚੱਲ ਰਹੇ 8 ਬਲਾਕਾਂ ਨੂੰ ਤਾਂ ਪਿਛਲੇਂ 7 ਮਹੀਨਿਆਂ ਦਾ ਸੈਂਟਰ ਫੰਡ ਨਹੀਂ ਮਿਲਿਆ ਤੇ 3 ਮਹੀਨਿਆਂ ਦਾ ਸਟੇਟ ਫੰਡ ਨਹੀਂ ਮਿਲਿਆ।

ਸੂਬਾ ਪ੍ਰਧਾਨ ਨੇ ਕਿਹਾ ਕਿ ਮਹਿਕਮੇ ਵੱਲੋਂ ਪਿਛਲੇਂ ਦੋ ਮਹੀਨਿਆਂ ਤੋਂ ਇਹੀ ਲਾਰੇ ਲਗਾਏ ਜਾ ਰਹੇ ਹਨ ਕਿ ਕਿ ਇਸ ਹਫਤੇ ਮਾਣ ਭੱਤਾ ਮਿਲ ਜਾਵੇਗਾ। ਪਰ ਮਸਲਾ ਉੱਥੇ ਦਾ ਉੱਥੇ ਹੀ ਖੜਾ ਹੈ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੋਹੜੀਆਂ ਦੀਵਾਲੀਆਂ ਬਿਨਾਂ ਤਨਖਾਹਾਂ ਤੋਂ ਹੀ ਲੰਘ ਗਈਆਂ। ਮਾਣ ਭੱਤਾ ਨਾ ਮਿਲਣ ਕਰਕੇ ਅਨੇਕਾਂ ਵਰਕਰਾਂ ਤੇ ਹੈਲਪਰਾਂ ਟੈਨਸ਼ਨ ਵਿਚ ਹਨ ਤੇ ਇਕ ਦੋਵਾਂ ਦੀ ਮੌਤ ਵੀ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਵੀ ਸਰਕਾਰ ਨਹੀਂ ਦੇ ਰਹੀ ਤੇ ਵਰਕਰਾਂ ਆਪਣੇ ਪੱਲਿਉਂ ਪੈਸੇ ਭਰ ਰਹੀਆਂ ਹਨ। ਸਤੰਬਰ 2022 ਦਾ ਸਾਰਾ ਮਹੀਨਾ ਪੋਸ਼ਣ ਮਾਹ ਵਿਚ ਲੰਘਿਆ ਤੇ ਵਰਕਰਾਂ ਨੇ ਪੱਲਿਉਂ ਪੈਸੇ ਲਗਾਏ।‌ ਹਰ ਮਹੀਨੇ ਗੋਦ ਭਰਾਈ, ਅੰਨਪਰਾਸ਼ਨ ਦਿਵਸ ਤੇ ਹੋਰ ਸਮਾਗਮਾਂ ਦੇ ਖਰਚੇ ਵੀ ਵਰਕਰਾਂ ਨੇ ਹੀ ਕੀਤੇ ਹਨ। ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਵੀ ਵਰਕਰਾਂ ਨੂੰ ਆਪਣੇ ਪੱਲਿਉਂ ਪੈਸੇ ਭਰ ਕੇ ਲਿਆਉਣਾ ਪੈਂਦਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਵੀ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ ਤੇ ਵਰਕਰਾਂ ਤੇ ਹੈਲਪਰਾਂ ਪੈਸੇ ਪੈਸੇ ਦੀਆਂ ਮੁਥਾਜ ਹੋ ਚੁੱਕੀਆਂ ਹਨ।

ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਕੋਲ ਸੰਘਰਸ਼ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਰਿਹਾ। ਜਿਸ ਕਰਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਦੋ ਦਿਨਾਂ ਵਿਚ ਵਰਕਰਾਂ ਤੇ ਹੈਲਪਰਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਨਾ ਪਾਏ ਗਏ ਤਾਂ 8 ਜਨਵਰੀ ਨੂੰ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anganwadi employeepropunjabtvpunjab governmentstruggleunion warns
Share216Tweet135Share54

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.