ਐਤਵਾਰ, ਅਕਤੂਬਰ 18, 2026 09:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ।

by Pro Punjab Tv
ਸਤੰਬਰ 30, 2026
in Featured, Featured News, ਪੰਜਾਬ
0

ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ’ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ। ਮਲੋਟ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਸ਼ਿਆਂ ਦੀ ਰੋਕਥਾਮ ਦੇ ਸਾਧਨ ਵਜੋਂ ਖੇਡਾਂ ਤੇ ਸਰਕਾਰ ਦੇ ਵਧ ਰਹੇ ਜ਼ੋਰ ਨੂੰ ਵੀ ਉਜਾਗਰ ਕੀਤਾ ਗਿਆ। ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੇ ਸਾਮਾਨ ਵਾਲੀਆਂ 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਗਈਆਂ। ਆਂਗਣਵਾੜੀ ਵਰਕਰਾਂ, ਨੌਜਵਾਨਾਂ ਅਤੇ ਜ਼ਿਲ੍ਹੇ ਦੇ ਭਾਈਚਾਰਕ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।” ਮੰਤਰੀ ਨੇ ਦੱਸਿਆ, “ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।” ਉਨ੍ਹਾਂ ਕਿਹਾ, “ਇਹ ਪਹਿਲਕਦਮੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਹੋਰ ਮਹੱਤਵਪੂਰਨ ਪੱਖ ਜੋੜਦੀ ਹੈ। ਜਿੱਥੇ ਇਨਫੋਰਸਮੈਂਟ ਸਬੰਧੀ ਕਾਰਵਾਈ ਨਸ਼ਿਆਂ ਦੀ ਸਪਲਾਈ ਵਿੱਚ ਵਿਘਨ ਪਾਉਣ ’ਤੇ ਕੇਂਦਰਿਤ ਹੈ, ਉੱਥੇ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਪਹਿਲਾਂ ਹੀ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਦੀ ਸਹਾਇਤਾ ਕਰਦੀਆਂ ਹਨ। ਇਸ ਦੇ ਨਾਲ ਹੀ ਸਰਕਾਰ ਹੁਣ ਰੋਕਥਾਮ ’ਤੇ ਵੀ ਵਧੇਰੇ ਧਿਆਨ ਦੇ ਰਹੀ ਹੈ, ਤਾਂ ਜੋ ਅਜਿਹਾ ਮਾਹੌਲ ਤਿਆਰ ਕੀਤਾ ਜਾ ਸਕੇ, ਜਿੱਥੇ ਨੌਜਵਾਨਾਂ ਨੂੰ ਮਨੋਰੰਜਨ ਅਤੇ ਖੇਡ ਗਤੀਵਿਧੀਆਂ, ਭਾਈਚਾਰਕ ਸਹਿਯੋਗ ਅਤੇ ਅਜਿਹੇ ਬਾਲਗਾਂ ਦਾ ਸਾਥ ਮਿਲੇ, ਜੋ ਨਸ਼ਿਆਂ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਨੂੰ ਸਮੇਂ ਸਿਰ ਪਛਾਣ ਸਕਣ।” ਡਾ. ਬਲਜੀਤ ਕੌਰ ਨੇ ਅਧਿਆਪਕਾਂ, ਮਾਪਿਆਂ, ਯੂਥ ਕਲੱਬਾਂ, ਪੰਚਾਇਤਾਂ ਅਤੇ ਸਮਾਜਿਕ ਭਲਾਈ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੋਸਤਾਂ ਦਾ ਸਾਥ ਨਾ ਛੱਡਣ, ਜੋ ਨਸ਼ਿਆਂ ਵੱਲ ਵਧ ਰਹੇ ਹੋਣ। ਇਸ ਦੀ ਬਜਾਏ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਮਦਦ ਲੈਣ ਤੇ ਨਸ਼ਿਆਂ ਤੋਂ ਦੂਰ ਹੋਣ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨ। ਮਲੋਟ ਸਮਾਗਮ ਵਿੱਚ ਸਕੂਲੀ ਬੱਚਿਆਂ ਨੇ ਪੋਸਟਰ ਬਣਾਉਣ ਅਤੇ ਲੇਖ ਲਿਖਣ ਮੁਕਾਬਲਿਆਂ ਵਿੱਚ ਹਿੱਸਾ ਲਿਆ। ਮਲਵਈ ਗਿੱਧਾ ਅਤੇ ਨਸ਼ਿਆਂ ਪ੍ਰਤੀ ਜਾਗਰੂਕਤਾ ’ਤੇ ਆਧਾਰਿਤ ਨਾਟਕ ਸਮੇਤ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੱਤਾ। ਪੰਜਾਬ ਵਿੱਚ ਹੁਣ ਇੱਕ ਅਜਿਹਾ ਸਥਾਨਕ ਭਾਈਚਾਰਕ ਤੰਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਾਈਚਾਰਕ ਸਿਹਤ ਵਰਕਰ, ਸਕੂਲ, ਮਾਪੇ, ਪੰਚਾਇਤਾਂ, ਯੂਥ ਕਲੱਬ ਅਤੇ ਖੇਡ ਸਹੂਲਤਾਂ ਨਸ਼ਿਆਂ ਦੀ ਰੋਕਥਾਮ ਦੇ ਯਤਨਾਂ ਦਾ ਹਿੱਸਾ ਬਣ ਰਹੇ ਹਨ। ਇਸ ਵਿੱਚ ਆਂਗਣਵਾੜੀ ਵਰਕਰਾਂ ਦੇ ਨਾਲ-ਨਾਲ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਪੂਰੇ ਪੰਜਾਬ ਵਿੱਚ ‘ਨਸ਼ਾ ਮੁਕਤੀ ਮਿੱਤਰ’ ਤਾਇਨਾਤ ਕੀਤੇ ਜਾਣ ਨਾਲ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਉਨ੍ਹਾਂ ਪਰਿਵਾਰਾਂ ਅਤੇ ਭਾਈਚਾਰਿਆਂ ਦੇ ਹੋਰ ਨੇੜੇ ਲੈ ਕੇ ਜਾ ਰਹੀ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਿਰ ਕਦਮ ਚੁੱਕੇ ਜਾ ਸਕਦੇ ਹਨ।

Share202Tweet126Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.