ਵੀਰਵਾਰ, ਅਗਸਤ 20, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਭੁੱਲਰ

Laljit Singh Bhullar: ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Vaccination Campaign against Lumpy Skin Disease: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ।

ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit BhullarLumpy skin diseaseMega Vaccination Campaignpro punjab tvPunjab Animal Husbandry Departmentpunjab cabinet ministerpunjab governmentpunjab newspunjabi news
Share209Tweet131Share52

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.