Sri Anandpur Sahib-Naina Devi and Pathankot-Dalhousie Rope-way Projects: ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰੋਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ।
ਪੰਜਾਬ ਕੈਬਨਿਟ ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
Tourism Minister @AnmolGaganMann applauded the Chief Ministers of Punjab & Himachal Pradesh for agreeing to jointly develop ropeway projects in the Sri Anandpur Sahib-Naina Devi & Pathankot-Dalhousie regions. Project to boost socio-economic development of both States. pic.twitter.com/oeXI8p74Re
— Government of Punjab (@PunjabGovtIndia) March 30, 2023
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ ‘ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h