ਸੂਤਰਾਂ ਮੁਤਾਬਕ ਪੰਜਾਬ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਸੂਤਰਾਂ ਅਨੁਸਾਰ ਜੋਗਾ ਦੋ ਹਫ਼ਤੇ ਪਹਿਲਾਂ ਅੰਮ੍ਰਿਤਪਾਲ ਨਾਲ ਫਰਾਰ ਹੋ ਗਿਆ ਸੀ। ਫਿਰ ਅੰਮ੍ਰਿਤਪਾਲ ਨੇ ਉਸ ਨੂੰ ਆਪਣਾ ਮੋਬਾਈਲ ਦਿੱਤਾ ਅਤੇ ਉਸ ਨੂੰ ਲੈ ਕੇ ਭੱਜਣ ਲਈ ਕਿਹਾ ਤਾਂ ਜੋ ਮੋਬਾਈਲ ਦੀ ਲੋਕੇਸ਼ਨ ਬਾਰੇ ਪੁਲੀਸ ਨੂੰ ਗੁੰਮਰਾਹ ਕੀਤਾ ਜਾ ਸਕੇ। ਉਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।
ਪੰਜਾਬ ਦੇ 300 ਤੋਂ ਵੱਧ ਡੇਰਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਬਠਿੰਡਾ ਦੇ ਡੇਰੇ ਪੁਲੀਸ ਦੇ ਨਿਸ਼ਾਨੇ ’ਤੇ ਹਨ। ਇਸ ਦੇ ਲਈ ਡਰੋਨ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਸ ਸਵਿਫਟ ਕਾਰ ਦੀ ਤਲਾਸ਼ ਕਰ ਰਹੀ ਹੈ। ਜਿਸ ਵਿੱਚ ਅੰਮ੍ਰਿਤਪਾਲ ਇਨੋਵਾ ਗੱਡੀ ਹੁਸ਼ਿਆਰਪੁਰ ਵਿੱਚ ਛੱਡ ਕੇ ਫਰਾਰ ਹੋ ਗਿਆ।
ਇਸ ਇਨੋਵਾ ਦੇ ਡਰਾਈਵਰ ਚਰਨਜੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋ ਦਿਨ ਪਹਿਲਾਂ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਸਿੰਘ ਨੂੰ ਲੈ ਕੇ ਜਾ ਰਹੇ ਸਨ ਪਰ ਪੁਲੀਸ ਵੱਲੋਂ ਘੇਰਾ ਪਾ ਕੇ ਹੁਸ਼ਿਆਰਪੁਰ ਦੇ ਗੁਰੂਘਰ ਵਿਖੇ ਇਨੋਵਾ ਗੱਡੀ ਛੱਡ ਕੇ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h