Sidhu Moosewala Murder Update: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਜਾਂਚ ‘ਚ ਇਹ ਖੁਲਾਸਾ ਹੋਇਆ ਹੈ। ਦੁਬਈ ‘ਚ ਰਹਿ ਰਹੇ ਪਾਕਿਸਤਾਨੀ ਹਥਿਆਰਾਂ ਦੇ ਸਪਲਾਇਰ ਹਾਮਿਦ ਨੇ ਇਨ੍ਹਾਂ ਹਥਿਆਰਾਂ ਦੀ ਡਿਲੀਵਰੀ ਕਰਵਾਈ ਸੀ। ਮੂਸੇਵਾਲਾ ਦੇ ਕਤਲ ਵਿੱਚ ਆਸਟਰੀਆ ਦਾ ਗਲਾਕ-30, ਜਿਗਾਨਾ ਪਿਸਤੌਲ, ਜਰਮਨ ਦਾ ਬਣਿਆ ਹੈਕਲਰ ਐਂਡ ਕੋਚ, ਸਟਾਰ ਅਤੇ ਏਕੇ 47 ਦੀ ਵਰਤੋਂ ਕੀਤੀ ਗਈ ਸੀ।
ਅਸਲਾ ਸਪਲਾਇਰ ਸ਼ਾਹਬਾਜ਼ ਅੰਸਾਰੀ ਨੂੰ ਐਨਆਈਏ ਦੀ ਟੀਮ ਨੇ 8 ਦਸੰਬਰ 2022 ਨੂੰ ਮੂਸੇਵਾਲਾ ਦੇ ਕਤਲ ਵਿੱਚ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸ਼ਾਹਬਾਜ਼ ਅੰਸਾਰੀ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਰੀਬੀ ਹੈ। ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਗਏ।
ਇਨ੍ਹਾਂ ਦੌਰਿਆਂ ਦੌਰਾਨ ਉਹ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ, ਜੋ ਪਾਕਿਸਤਾਨੀ ਨਾਗਰਿਕ ਹੈ ਅਤੇ ਦੁਬਈ ਵਿੱਚ ਹਵਾਲਾ ਆਪਰੇਟਰ ਵਜੋਂ ਕੰਮ ਕਰਦਾ ਹੈ। ਇਹ ਫੈਜ਼ੀ ਖਾਨ ਹੀ ਸੀ ਜਿਸ ਨੇ ਅੰਸਾਰੀ ਦੀ ਜਾਣ-ਪਛਾਣ ਪਾਕਿਸਤਾਨੀ ਨਾਗਰਿਕ ਅਤੇ ਹਥਿਆਰਾਂ ਦੇ ਸਪਲਾਇਰ ਹਾਮਿਦ ਨਾਲ ਕਰਵਾਈ ਸੀ।
ਐਨਆਈਏ ਦੁਆਰਾ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੇ ਅਨੁਸਾਰ, ਅਜਿਹੀ ਇੱਕ ਮੁਲਾਕਾਤ ਦੌਰਾਨ, ਅੰਸਾਰੀ ਅਤੇ ਹਾਮਿਦ ਨੇ ਹਥਿਆਰਾਂ ਦੀ ਤਸਕਰੀ ਦੇ ਕਾਰੋਬਾਰ ਅਤੇ ਭਾਰਤ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਦੀ ਸਪਲਾਈ ਬਾਰੇ ਚਰਚਾ ਕੀਤੀ। ਇੰਨਾ ਹੀ ਨਹੀਂ ਗ੍ਰਿਫਤਾਰ ਅੰਸਾਰੀ ਅਤੇ ਮ੍ਰਿਤਕ ਦਾ ਪਿਤਾ ਕੁਰਬਾਨ ਅੰਸਾਰੀ ਬਿਸ਼ਨੋਈ ਗੈਂਗ ਨੂੰ ਹਥਿਆਰਾਂ ਦੇ ਮੁੱਖ ਸਪਲਾਇਰ ਸਨ।
ਇਸ ਮੀਟਿੰਗ ਵਿੱਚ ਮੂਸੇਵਾਲਾ ਨੂੰ ਮਾਰਨ ਲਈ ਹਥਿਆਰ ਮੰਗੇ
ਜਾਂਚ ਮੁਤਾਬਕ ਹਾਮਿਦ ਅਤੇ ਸ਼ਾਹਬਾਜ਼ ਅੰਸਾਰੀ ਵਿਚਾਲੇ ਮੁਲਾਕਾਤ ਹੋਈ ਸੀ। ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਲਈ ਅਸਾਲਟ ਰਾਈਫਲਾਂ ਅਤੇ ਹੋਰ ਹਥਿਆਰਾਂ ਦੀ ਮੰਗ ਕੀਤੀ ਸੀ। ਫਿਰ ਹਾਮਿਦ ਨੇ ਅੰਸਾਰੀ ਨੂੰ ਦੱਸਿਆ ਕਿ ਉਹ ਗੋਲਡੀ ਬਰਾੜ ਦੇ ਸੰਪਰਕ ਵਿਚ ਵੀ ਸੀ ਅਤੇ ਉਸ ਨੂੰ ਕਈ ਵਾਰ ਹਥਿਆਰ ਮੁਹੱਈਆ ਕਰਵਾਏ ਸਨ। ਐਨਆਈਏ ਮੁਤਾਬਕ ਹਾਮਿਦ ਨੇ ਅੰਸਾਰੀ ਨੂੰ ਆਪਣਾ ਫ਼ੋਨ ਦਿਖਾਇਆ, ਜਿਸ ਵਿੱਚ ਗੋਲਡੀ ਬਰਾੜ ਨੂੰ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਆਡੀਓ ਰਿਕਾਰਡਿੰਗ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h