ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਪੰਜਾਬ ਦੀ ਸਿਆਸਤ ਵਿੱਚ ਪਾਰਟੀ-ਪਰਿਵਰਤਨ ਦਾ ਦੌਰ ਜਾਰੀ ਹੈ। ਦਿੱਗਜ ਆਗੂ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਦਿਲਚਸਪੀ ਦਿਖਾ ਰਹੇ ਹਨ। ਅਜਿਹੇ ‘ਚ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਚੰਡੀਗੜ੍ਹ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀ.ਐਮ. ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ।
ਸੂਤਰਾਂ ਅਨੁਸਾਰ ਰੋਬਿਨ ਸਾਂਪਲਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਅਤੇ ਟਿਕਟ ਦੇਣ ਕਾਰਨ ਭਾਜਪਾ ਤੋਂ ਨਾਰਾਜ਼ ਸਨ। ਰੌਬਿਨ ਸਾਂਪਲਾ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਸੀ ਪਰ ਰਿੰਕੂ ਨੂੰ ਟਿਕਟ ਮਿਲਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਹਨ। ਇਸੇ ਕਾਰਨ ਅੱਜ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।