ਮੰਗਲਵਾਰ, ਸਤੰਬਰ 15, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

by Gurjeet Kaur
ਫਰਵਰੀ 3, 2024
in ਪੰਜਾਬ
0
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ
  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ, ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।
Tags: punjab vigilance bureaoਪੰਜਾਬ ਵਿਜੀਲੈਂਸ ਬਿਊਰੋ
Share217Tweet136Share54

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.