ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੇ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਪੰਜਾਬ ਵਿਜੀਲੈਂਸ ਦੇ (Punjab Vigilance) ਦੇ ਰਡਾਰ ‘ਤੇ ਕਾਂਗਰਸ ਦਾ ਚੌਥਾ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਆ ਗਏ ਹਨ। ਜਾਣਕਾਰੀ ਮਿਲੀ ਹੈ ਕਿ ਸਿੰਗਲਾ ਦੇ ਲੋਕ ਨਿਰਮਾਣ ਮੰਤਰੀ ਰਹਿੰਦਿਆਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ।
ਵਿਜੇਇੰਦਰ ਸਿੰਗਲਾ
ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ‘ਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ‘ਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ;ਲਾਹੌਰ ਹਾਈ ਕੋਰਟ ਦੇ ਚੀਫ ਜਸਟਿਸ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ..
ਜਦਕਿ ਪੰਜਾਬ ‘ਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਭਾਰਤ ਭੂਸ਼ਣ ਆਸ਼ੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਵਿੱਚ ਹਨ। ਜਦਕਿ ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ।
ਭਾਰਤ ਭੂਸ਼ਣ ਆਸ਼ੂ
ਸਾਧੂ ਸਿੰਘ ਧਰਮਸੋਤ
ਸੰਗਤ ਸਿੰਘ ਗਿਲਜੀਆਂ
ਜਿਕਰਯੋਗ ਹੈ ਕਿ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ‘ਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਵਿਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।