ਮਾਨਸਾ ਦੇ ਕਸਬਾ ਜੋਗਾ ਚ ਇੱਕ 36 ਸਾਲਾਂ ਨੌਜਵਾਨ ਦੀ ਚਿੱਟੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਖਬਰ ਹੈ ਮਿਰਤਕ ਨੌਜਵਾਨ ਰਵੀ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਮਾਨਸਾ ਦਾ ਰਹਿਣ ਵਾਲਾ ਸੀ ਮਿਰਤਕ ਦੇ ਪਰਿਵਾਰਕ ਮੈਬਰਾਂ ਨੇ ਨੌਜਵਾਨ ਦੀ ਲਾਸ਼ ਸੜਕ ਤੇ ਰੱਖ ਕੇ ਰੋਡ ਜਾਮ ਕੀਤਾ ਹੋਇਆ ਹੈ ਪਰਿਵਾਰ ਦਾ ਦੋਸ਼ ਹੈ ਕਿ ਰਵੀ ਦੀ ਮੋਤ ਚਿੱਟੇ ਦੀ ਓਵਰਡੋਜ ਕਾਰਨ ਹੋਈ ਹੈ ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਨੱਕ ਹੇਠ ਸ਼ਰੇਆਮ ਚਿੱਟਾ ਨਸ਼ਾ ਵਿਕ ਰਿਹਾ।