Anti-Corruption Juggernaut: ਪੰਜਾਬ ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ ‘ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ਵਿੱਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲਿਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ।
ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h