Wrestlers Protest: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਵਿਚਕਾਰ ਬੁੱਧਵਾਰ ਨੂੰ ਛੇ ਘੰਟੇ ਚਲੀ ਮੀਟਿੰਗ ਖ਼ਤਮ ਹੋ ਗਈ ਹੈ। ਇਹ ਮੀਟਿੰਗ ਅਨੁਰਾਗ ਦੇ ਘਰ ਹੋਈ। ਸਰਕਾਰ ਨੇ ਪਹਿਲਵਾਨਾਂ ਤੋਂ 15 ਜੂਨ ਤੱਕ ਦਾ ਸਮਾਂ ਮੰਗਿਆ ਅਤੇ ਕਿਹਾ ਕਿ ਜਾਂਚ ਪੂਰੀ ਹੋਣ ਦਿੱਤੀ ਜਾਵੇ, ਕਾਰਵਾਈ ਕੀਤੀ ਜਾਵੇਗੀ। ਪਰ ਉਦੋਂ ਤੱਕ ਕੋਈ ਪ੍ਰਦਰਸ਼ਨ ਨਹੀਂ ਹੋਵੇਗਾ। ਪਹਿਲਵਾਨਾਂ ਨੇ ਹਾਮੀ ਭਰ ਦਿੱਤੀ ਹੈ।
ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਸਰਕਾਰ ਨੇ 15 ਜੂਨ ਤੱਕ ਕੋਈ ਵੀ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਸਾਡਾ ਵਿਰੋਧ ਅਜੇ ਖ਼ਤਮ ਨਹੀਂ ਹੋਇਆ ਹੈ।
ਪਹਿਲਵਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣਗੇ
ਦੂਜੇ ਪਾਸੇ ਬਜਰੰਗ ਪੁਨੀਆ ਨੇ ਕਿਹਾ ਕਿ ਉਹ ਸਰਕਾਰ ਨਾਲ ਹੋਈ ਮੀਟਿੰਗ ਬਾਰੇ ਖਾਪ ਪੰਚਾਇਤ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਸਾਰਿਆਂ ਦੀ ਸਹਿਮਤੀ ਨਾਲ ਕੋਈ ਸਿੱਟਾ ਕੱਢਿਆ ਜਾਵੇਗਾ। ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ’ਤੇ ਖੇਡ ਮੰਤਰੀ ਨੇ ਜਾਂਚ ਮੁਕੰਮਲ ਕਰਕੇ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਅਸੀਂ ਬੇਨਤੀ ਕੀਤੀ ਹੈ ਕਿ ਪਹਿਲਵਾਨਾਂ ਵਿਰੁੱਧ ਸਾਰੀਆਂ ਐਫਆਈਆਰ ਵਾਪਸ ਲੈ ਲਈਆਂ ਜਾਣ ਤੇ ਉਹ ਇਸ ਲਈ ਸਹਿਮਤ ਹੋ ਗਏ ਹਨ।
30 ਜੂਨ ਤੱਕ ਚੋਣਾਂ ਕਰਵਾਉਣ ਦੇ ਨਿਰਦੇਸ਼
ਅਨੁਰਾਗ ਠਾਕੁਰ ਨੇ ਕਿਹਾ ਕਿ ਬਹੁਤ ਹੀ ਸੰਵੇਦਨਸ਼ੀਲ ਮੁੱਦੇ ‘ਤੇ ਪਹਿਲਵਾਨਾਂ ਨਾਲ ਸਕਾਰਾਤਮਕ ਗੱਲਬਾਤ ਹੋਈ ਹੈ। ਕਰੀਬ 6 ਘੰਟੇ ਚੱਲੀ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਮੁਕੰਮਲ ਕਰਕੇ 15 ਜੂਨ ਤੱਕ ਚਾਰਜਸ਼ੀਟ ਦਾਇਰ ਕੀਤੀ ਜਾਵੇ ਅਤੇ 30 ਜੂਨ ਤੱਕ ਕੁਸ਼ਤੀ ਫੈਡਰੇਸ਼ਨ ਦੀ ਚੋਣ ਕਰਵਾਈ ਜਾਵੇ। ਕੁਸ਼ਤੀ ਫੈਡਰੇਸ਼ਨ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਸ ਦੀ ਅਗਵਾਈ ਇੱਕ ਔਰਤ ਹੋਣੀ ਚਾਹੀਦੀ ਹੈ।
#WATCH | I had a long 6-hour discussion with the wrestlers. We have assured wrestlers that the probe will be completed by 15th June and chargesheets will be submitted. The election of WFI will be done by 30th June: Union Sports Minister Anurag Thakur after meeting wrestlers pic.twitter.com/9hySRefxNM
— ANI (@ANI) June 7, 2023
ਪਹਿਲਵਾਨਾਂ ਨੇ ਖੇਡ ਮੰਤਰੀ ਅੱਗੇ ਰੱਖੀਆਂ ਇਹ ਪੰਜ ਮੰਗਾਂ
- ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਆਜ਼ਾਦ ਅਤੇ ਨਿਰਪੱਖ ਚੋਣਾਂ।
- ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨ ਇੱਕ ਔਰਤ ਹੋਣੀ ਚਾਹੀਦੀ ਹੈ।
- ਬ੍ਰਿਜ ਭੂਸ਼ਣ ਸਿੰਘ ਜਾਂ ਉਸਦੇ ਪਰਿਵਾਰਕ ਮੈਂਬਰ WFI ਦਾ ਹਿੱਸਾ ਨਹੀਂ ਹੋ ਸਕਦੇ ਹਨ।
- 28 ਮਈ ਦੇ ਪ੍ਰਦਰਸ਼ਨ ਤੋਂ ਬਾਅਦ ਪਹਿਲਵਾਨਾਂ ਵਿਰੁੱਧ ਦਰਜ ਕੀਤੇ ਮੁਕੱਦਮੇ ਵਾਪਸ ਲਏ ਜਾਣ।
- ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h