ਬੁੱਧਵਾਰ, ਅਗਸਤ 27, 2025 01:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੇਬ ਚੋਰ ਗ੍ਰਿਫਤਾਰ, ਨੁਕਸਾਨ ਦੀ ਭਰਪਾਈ ਕਰ ਪੰਜਾਬ ਦੇ ਟਰਾਂਸਪੋਰਟਰਾਂ ਨੇ ਬਣਾਈ ਮਿਸਾਲ

ਬੀਤੇ ਦਿਨੀਂ ਜੀ.ਟੀ. ਰੋਡ 'ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਉੜੀਸਾ ਨੂੰ ਜਾ ਰਿਹਾ ਸੇਬਾਂ ਦਾ ਭਰਿਆ ਟਰੱਕ ਪਲਟ ਗਿਆ। ਜਿਸ ਤੋਂ ਬਾਅਦ ਲੋਕ ਸੇਬਾਂ ਦੀਆਂ ਪੇਟੀਆਂ ਚੁੱਕਣ 'ਚ ਲੱਗ ਗਏ। ਦੇਖਦੇ ਹੀ ਦੇਖਦੇ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

by Bharat Thapa
ਦਸੰਬਰ 5, 2022
in ਪੰਜਾਬ
0

ਬੀਤੇ ਦਿਨੀਂ ਜੀ.ਟੀ. ਰੋਡ ‘ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਉੜੀਸਾ ਨੂੰ ਜਾ ਰਿਹਾ ਸੇਬਾਂ ਦਾ ਭਰਿਆ ਟਰੱਕ ਪਲਟ ਗਿਆ। ਜਿਸ ਤੋਂ ਬਾਅਦ ਲੋਕ ਸੇਬਾਂ ਦੀਆਂ ਪੇਟੀਆਂ ਚੁੱਕਣ ‘ਚ ਲੱਗ ਗਏ। ਦੇਖਦੇ ਹੀ ਦੇਖਦੇ ਇਹ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਸਾਰੇ ਮਾਮਲੇ ‘ਚ ਉਦੋਂ ਨਵਾਂ ਮੋੜ ਦੇਖਣ ਨੂੰ ਮਿਲਿਆ ਜਦੋਂ ਦੋ ਪੰਜਾਬੀ ਵਪਾਰੀਆਂ ਪਟਿਆਲਾ ਦੇ ਰਾਜਵਿੰਦਰ ਸਿੰਘ ਤੇ ਮੋਹਾਲੀ ਦੇ ਗੁਰਪ੍ਰੀਤ ਸਿੰਘ ਨੇ ਕਸ਼ਮੀਰ ਦੇ ਵਪਾਰੀ ਮੁਹੰਮਦ ਸ਼ਾਹਿਦ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਦੀ ਗੱਲ ਕਹੀ ਤੇ ਉਸ ਨੂੰ 9 ਲੱਖ 12 ਹਜ਼ਾਰ ਦਾ ਚੈੱਕ ਦਿੱਤਾ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਯਤਨਾਂ ਸਦਕਾ ਹੋਏ ਇਸ ਘਟਨਾਕ੍ਰਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਖ ਹੋਰ ਨਿਖਰ ਕੇ ਦੁਨੀਆਂ ਦੇ ਸਾਹਮਣੇ ਆਈ ਹੈ। ਜਿਸ ਤੇ ਕਸ਼ਮੀਰ ਦੇ ਬਾਰਮੁੱਲਾ ਦੇ ਸੇਬਾਂ ਦੇ ਵਪਾਰੀ ਨੂੰ ਇਹ ਕਹਿਣਾ ਪਿਆ ਹੈ ਕਿ ਪੰਜਾਬੀ ਹਮੇਸ਼ਾਂ ਲੋਕਾਂ ਦੀ ਮਦਦ ਲਈ ਹੀ ਜਾਣੇ ਜਾਂਦੇ ਹਨ।

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੇ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼੍ਰੀਨਗਰ ਤੋਂ ਸੇਬਾਂ ਦੀਆਂ 1265 ਪੇਟੀਆਂ ਲੈ ਕੇ ਉੜੀਸਾ ਜਾ ਰਹੇ ਸੇਬਾਂ ਦੇ ਭਰੇ ਟਰੱਕ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਪਲਟਣ ਅਤੇ ਲੋਕਾਂ ਵੱਲੋਂ ਸੇਬਾਂ ਦੀਆਂ ਪੇਟੀਆਂ ਲੁੱਟ ਕੇ ਲੈ ਜਾਣ ਦੀ ਸ਼ੋਸਲ ਮੀਡੀਆ ਤੇ ਵੀ.ਡੀ.ਓ. ਵਾਇਰਲ ਹੋਣ ਉਪਰੰਤ ਪੁਲਿਸ ਨੇ ਫੌਰੀ ਕਾਰਵਾਈ ਕਰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਨੰ: 138 ਧਾਰਾ 379 ਅਧੀਨ ਮਾਮਲਾ ਦਰਜ਼ ਕੀਤਾ ਅਤੇ ਤਕਨੀਕੀ ਟੀਮ ਦੀ ਸਹਾਇਤਾ ਨਾਲ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 02 ਹੋਰ ਕਥਿਤ ਦੋਸ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦੀ ਇੱਕ ਗਲਤ ਤਸਵੀਰ ਲੋਕਾਂ ਸਾਹਮਣੇ ਲਿਆਂਦੀ ਸੀ ਜੋ ਕਿ ਕਾਫੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸ਼ਹੀਦਾਂ ਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਅਜਿਹੀ ਘਟਨਾ ਬਹੁਤ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਸਾਡੇ ਗੁਰੂਆਂ ਨੇ ਵੀ ਸਾਨੂੰ ਇਹੋ ਸੁਨੇਹਾ ਦਿੱਤਾ ਹੈ। ਪ੍ਰੰਤੂ ਕੁਝ ਮਾੜੇ ਅਨਸਰਾਂ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹਾਦਸੇ ਆਮ ਤੌਰ ਤੇ ਵੇਖਣ ਨੂੰ ਮਿਲ ਜਾਂਦੇ ਹਨ ਪ੍ਰੰਤੂ ਸਾਨੂੰ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੇ ਅੱਗੇ ਆ ਕੇ ਜੋ ਕੰਮ ਕੀਤਾ ਹੈ ਉਸ ਤੋਂ ਹੋਰਨਾ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਪੰਜਾਬੀ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਵੇਖੀ ਤਾਂ ਕਾਫੀ ਅਫਸੋਸ ਹੋਇਆ ਸੀ ਕਿਉਂਕਿ ਪੰਜਾਬੀ ਅਜਿਹੀਆਂ ਹਰਕਤਾਂ ਨਹੀਂ ਕਰਦੇ ਸਗੋਂ ਪੰਜਾਬੀਆਂ ਨੇ ਤਾਂ ਹਮੇਸ਼ਾਂ ਹੀ ਹੋਰਨਾਂ ਦੀ ਅੱਗੇ ਆ ਕੇ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਸੰਪਰਕ ਕੀਤਾ ਅਤੇ ਸੇਬਾਂ ਦੇ ਵਪਾਰੀ ਦੀ ਮਦਦ ਕਰਨ ਦੀ ਗੱਲ ਆਖੀ ਜਿਸ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸੇਬਾਂ ਦੇ ਵਪਾਰੀ ਨੂੰ ਬੁਲਾਇਆ ਹੈ।

ਸੇਬਾਂ ਦੇ ਵਪਾਰੀ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਡਰਾਇਵਰ ਵੱਲੋਂ ਬਣਾਈ ਵੀਡੀਓ ਉਸ ਨੈ ਵੇਖੀ ਤਾਂ ਬਹੁਤ ਬੁਰਾ ਲੱਗਿਆ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੀ ਜੋ ਤਸਵੀਰ ਲੈ ਕੇ ਇਥੋਂ ਪੜ੍ਹ ਕੇ ਗਿਆ ਸੀ ਇਹ ਵੀਡੀਓ ਉਸ ਤੋਂ ਬਿਲਕੁੱਲ ਉਲਟ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਨੁੰ ਵਿਸ਼ਵਾਸ਼ ਨਹੀਂ ਹੋਇਆ ਕਿ ਪੰਜਾਬ ਦੀ ਧਰਤੀ ਤੇ ਅਜਿਹਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਘਟਨਾ ਕਿਸੇ ਹੋਰ ਸੂਬੇ ਵਿੱਚ ਹੋਈ ਹੁੰਦੀ ਤਾਂ ਏਨਾ ਅਫਸੋਸ ਨਹੀਂ ਸੀ ਹੋਣਾ । ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਡੀ.ਐਸ.ਪੀ. ਅਮਰਪ੍ਰੀਤ ਸਿੰਘ ਵੀ ਮੌਜੂਦ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Apple thief arrestedcompensating for the lossexamplepropunjabtvtransporters of Punjab
Share305Tweet191Share76

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.