Dr. Baljit Kaur: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
Social Security Dept has issued a call for applications for the positions of Vice Chairman & four members of Punjab State Child Rights Protection Commission. The deadline for applications is June 5th, revealed Social Security, Women & Child Development Minister Dr. Baljit Kaur. pic.twitter.com/KZA7ZBQsih
— Government of Punjab (@PunjabGovtIndia) May 30, 2023
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h