ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ‘ਚ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ।ਸੀਐੱਮ ਮਾਨ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਕਲਾਸ ਵਨ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 11 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ,
ਜਿਨ੍ਹਾਂ ‘ਚ ਮੋਗਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਮਨਦੀਪ ਸਿੰਘ ਤੇ ਵਰੁਣ ਕੁਮਾਰ, ਅਟਾਰੀ ਵਾਸੀ ਸ਼ਮਸ਼ੇਰ ਸਿੰਘ, ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਤੇ ਤੇਜਿੰਦਰ ਪਾਲ ਸਿੰਘ ਤੂਰ ਨੂੰ (ਡੀਐਸਪੀ) ਵਜੋਂ ਨਿਯੁਕਤੀ ਪੱਤਰ ਦਿੱਤੇ।
ਇਸ ਤੋਂ ਇਲਾਵਾ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ‘ਚ ਸੇਵਾਵਾਂ ਨਿਭਾਉਣਗੇ।
ਅੱਜ ਦੇਸ਼ ਤੇ ਪੰਜਾਬ ਦਾ ਮਾਣ ਵਧਾਉਣ ਵਾਲੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ… 7 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵੱਜੋਂ ਨਿਯੁਕਤ ਕੀਤਾ ਗਿਆ… ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਬਹੁਤ ਬਹੁਤ ਮੁਬਾਰਕਾਂ…ਬਤੌਰ ਖੇਡ ਪ੍ਰੇਮੀ ਇਹਨਾਂ ਖਿਡਾਰੀਆਂ ਦਾ… pic.twitter.com/anpt37UrOt
— Bhagwant Mann (@BhagwantMann) February 4, 2024
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਾਰੇ ਹਾਜ਼ਰ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਕਿਹਾ ਕਿ ਸਭ ਤੋਂ ਖੁਸ਼ੀ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀ ਮੌਜੂਦ ਹਨ।ਉਨ੍ਹਾਂ ਕਿਹਾ ਕਿ ਜਦੋਂ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਸੈਂਚੁਰੀ ਲਗਾਈ ਸੀ ਤਾਂ ਉਸਦੇ ਘਰ ਵਧਾਈ ਦੇਣ ਲਈ ਗਏ ਸੀ।