Bathinda Military Station firing: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਇੱਕ ਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਜਵਾਨ ਦਾ ਨਾਂ ਦੇਸਾਈ ਮੋਹਨ ਦੱਸਿਆ ਜਾ ਰਿਹਾ ਹੈ। ਇਸ ਗੋਲੀਬਾਰੀ ਵਿੱਚ ਚਾਰ ਜਵਾਨ ਸ਼ਹੀਦ ਹੋਏ ਸੀ। ਉਦੋਂ ਤੋਂ ਹੀ ਪੁਲਿਸ ਹਮਲਾ ਕਰਨ ਵਾਲੇ ਜਵਾਨ ਦੀ ਤਲਾਸ਼ ਕਰ ਰਹੀ ਸੀ।
ਦੱਸ ਦਈਏ ਕਿ ਬੁੱਧਵਾਰ ਤੜਕੇ 4.35 ਵਜੇ ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਦੀ ਮੈੱਸ ਵਿੱਚ ਗੋਲੀਬਾਰੀ ਹੋਈ ਸੀ। ਇਸ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ। ਸਾਰੇ ਜਵਾਨ 80 ਮੀਡੀਅਮ ਰੈਜੀਮੈਂਟ ਦੇ ਸੀ। ਸ਼ੂਟਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਗੋਲੀਬਾਰੀ ਵਾਲੀ ਥਾਂ ਤੋਂ ਭੱਜਣ ਵਿਚ ਕਾਮਯਾਬ ਹੋਇਆ। ਉਦੋਂ ਤੋਂ ਹੀ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਸਨ।
ਸੋਮਵਾਰ ਨੂੰ ਚਾਰ ਜਵਾਨਾਂ ਤੋਂ ਕੀਤੀ ਗਈ ਪੁੱਛਗਿੱਛ
ਪੰਜਾਬ ਪੁਲਿਸ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਇਹ ਫੌਜੀਆਂ ਦੇ ਆਪਸੀ ਝਗੜੇ ਦਾ ਮਾਮਲਾ ਸੀ। ਪੁਲਿਸ ਨੇ ਐਤਵਾਰ ਨੂੰ ਇਸ ਮਾਮਲੇ ‘ਚ ਚਾਰ ਜਵਾਨਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਚੋਂ ਇੱਕ ਸੀ ਜਵਾਨ ਦੇਸਾਈ ਮੋਹਨ। ਦੱਸਿਆ ਜਾ ਰਿਹਾ ਹੈ ਕਿ ਦੇਸਾਈ ਮੋਹਨ ਉਹ ਗਨਰ ਹੈ ਜਿਸ ਨੇ ਗੋਲੀਬਾਰੀ ਕਰਕੇ ਚਾਰ ਜਵਾਨਾਂ ਨੂੰ ਮਾਰ ਦਿੱਤਾ ਸੀ।
ਗੋਲੀਬਾਰੀ ਸਮੇਂ ਸ਼ੂਟਰ ਸਿਵਲ ਡਰੈੱਸ ‘ਚ ਸੀ
ਹਮਲੇ ਸਮੇਂ ਦੋਸ਼ੀ ਜਵਾਨ ਸਿਵਲ ਡਰੈੱਸ ‘ਚ ਸੀ। ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਤੋਂ ਕੁਝ ਦਿਨ ਪਹਿਲਾਂ ਇੱਕ ਇੰਸਾਸ ਰਾਈਫਲ ਤੇ 28 ਕਾਰਤੂਸ ਗਾਇਬ ਹੋਏ ਸੀ। ਅਜਿਹੇ ‘ਚ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਸ ਘਟਨਾ ‘ਚ ਉਸੇ ਰਾਈਫਲ ਦੀ ਵਰਤੋਂ ਕੀਤੀ ਗਈ ਹੈ।
ਐਫਆਈਆਰ ਦੀ ਰਿਪੋਰਟ ਮੁਤਾਬਕ ਇਸ ਹਮਲੇ ਵਿੱਚ ਚਾਰ ਜਵਾਨ ਸਾਗਰ, ਕਮਲੇਸ਼, ਸੰਤੋਸ਼ ਅਤੇ ਯੋਗੇਸ਼ ਸ਼ਹੀਦ ਹੋਏ। ਚਸ਼ਮਦੀਦ ਨੇ ਦਾਅਵਾ ਕੀਤਾ ਸੀ ਕਿ ਹਮਲੇ ਵਿੱਚ ਇੱਕ ਨਹੀਂ ਸਗੋਂ ਦੋ ਮੁਲਜ਼ਮ ਸ਼ਾਮਲ ਸੀ। ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸੀ ਤੇ ਰਾਈਫਲ ਤੋਂ ਇਲਾਵਾ ਕੁਹਾੜੀ ਨਾਲ ਹਮਲਾ ਕੀਤਾ ਸੀ। ਇਸ ਸਮੇਂ ਘਟਨਾ ਤੋਂ ਬਾਅਦ ਬਰਾਮਦ ਹੋਏ ਹਥਿਆਰਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h