ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਈ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ। ਜਿਸ ਕਾਰਨ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਸੀਮਿੰਟ ਦੇ ਬੈਰੀਕੇਡ ਲਗਾਉਣ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ, ਬਾਰਡਰ ‘ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਦਿੱਲੀ ਪੁਲਿਸ ਨੇ ਕੱਲ੍ਹ ਤੋਂ ਹੀ ਟਿੱਕਰੀ ਸਰਹੱਦ ‘ਤੇ ਸੀਮਿੰਟ ਦੇ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਸਨ।
ਇਹ ਵੀ ਪੜ੍ਹੋ :ਲਖੀਮਪੁਰ ਖੀਰੀ:ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਅੱਗੇ ਰੱਖੀਆਂ ਮੰਗਾਂ ਬਾਰੇ ਪੜ੍ਹੋ..
ਹਾਲਾਂਕਿ ਕਿਸਾਨ ਟਿੱਕਰੀ ਬਾਰਡਰ ਤੋਂ ਅੱਗੇ ਦਿੱਲੀ ਨਾ ਜਾਣ, ਇਸ ਲਈ ਦਿੱਲੀ ਦੇ ਕਰੀਬ 4 ਥਾਣਿਆਂ ਦੀ ਪੁਲਸ ਦੀ ਜ਼ਿੰਮੇਵਾਰੀ ਟਿੱਕਰੀ ਬਾਰਡਰ ‘ਤੇ ਲਗਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੀ ਬਹਾਦਰਗੜ੍ਹ ਪੁਲੀਸ ਵੱਲੋਂ ਵੀ ਦਿੱਲੀ ਪੁਲੀਸ ਨਾਲ ਤਾਲਮੇਲ ਮੀਟਿੰਗ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੀ ਇਹ ਕੋਸ਼ਿਸ਼ ਹੈ ਕਿ ਦਿੱਲੀ ਵਿੱਚ ਕਿਸੇ ਵੀ ਹਾਲਤ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਨਾ ਕੀਤਾ ਜਾਵੇ।
ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਅੰਦੋਲਨ ਬੀਤੀ ਦਿਤੀ ਲਾਖੀਮਪੁਰੀ ‘ਚ ਕਿਸਾਨ ਅੰਦੋਲਨ ਸਮਾਪਤ ਹੋ ਗਿਆ ਸੀ । ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਵਾਪਸ ਲੈਂਦਿਆਂ ਕਿਹਾ ਕਿ ਉਹ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 6 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ।