ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 134 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 133 ਦੌੜਾਂ ਹੀ ਬਣਾ ਸਕੀ। ਭਾਰਤ ਲਈ ਸੂਰਿਆ ਕੁਮਾਰ ਨੇ 40 ਗੇਂਦਾਂ ਵਿੱਚ 68 ਦੌੜਾਂ ਬਣਾਈਆਂ, ਜਿਸ ਵਿੱਚ ਛੇ ਚੌਕੇ ਅਤੇ ਤਿੰਨ ਛੱਕੇ ਸ਼ਾਮਲ ਸਨ। ਉਸ ਤੋਂ ਇਲਾਵਾ ਕੋਈ ਵੀ ਭਾਰਤੀ ਬੱਲੇਬਾਜ਼ ਕੁਝ ਖਾਸ ਯੋਗਦਾਨ ਨਹੀਂ ਦੇ ਸਕਿਆ। ਦੱਖਣੀ ਅਫ਼ਰੀਕਾ ਲਈ ਲੁੰਗੀ ਐਨਗਿਡੀ ਨੇ ਚਾਰ ਅਤੇ ਵੇਨ ਪਾਰਨੇਲ ਨੇ ਤਿੰਨ ਵਿਕਟਾਂ ਲਈਆਂ।
ਟੀਮ ਇੰਡੀਆ ਦਾ ਟੀਚਾ ਇਹ ਮੈਚ ਜਿੱਤ ਕੇ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕਰਨਾ ਹੋਵੇਗਾ। ਹਾਲਾਂਕਿ ਦੱਖਣੀ ਅਫਰੀਕਾ ਖਿਲਾਫ ਮੈਚ ਆਸਾਨ ਨਹੀਂ ਹੋਣ ਵਾਲਾ ਹੈ ਕਿਉਂਕਿ ਅਫਰੀਕੀ ਟੀਮ ਬੰਗਲਾਦੇਸ਼ ਖਿਲਾਫ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਅਜਿਹੇ ‘ਚ ਭਾਰਤੀ ਟੀਮ ਨੂੰ ਮੈਚ ਜਿੱਤਣ ਲਈ ਤਿੰਨਾਂ ਵਿਭਾਗਾਂ ‘ਚ ਬਿਹਤਰ ਖੇਡ ਦਿਖਾਉਣੀ ਹੋਵੇਗੀ।