ਬੁੱਧਵਾਰ, ਅਕਤੂਬਰ 8, 2025 05:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਅਰਵਿੰਦ ਕੇਜਰੀਵਾਲ ਤੇ CM ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

by Gurjeet Kaur
ਸਤੰਬਰ 14, 2023
in ਪੰਜਾਬ
0
 ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼
ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ
ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ
ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ
’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ
ਹਰੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਤੋਂ ਬਾਅਦ ਪੰਜਾਬ ਨੂੰ ਹੁਣ ਸਿੱਖਿਆ ਕ੍ਰਾਂਤੀ ਵਜੋਂ ਜਾਣਿਆ ਜਾਵੇਗਾ
ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ।
ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਸਕੂਲ ਨੂੰ ਕੈਂਪਸ ਮੈਨੇਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ-ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਤੌਰ ਉਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਜਲਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸੀਅਲ ਇੰਟੈਲੀਜੈਂਸ (ਮਨਸੂਈ ਬੁੱਧੀ) ਦੇ ਕੋਰਸ ਸੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਅਧਿਆਪਕਾਂ ਨੂੰ ਵੀ ਏ.ਆਈ. ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਗਿਆਨ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ਉਤੇ ਚੱਲ ਰਹੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਤੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ 70 ਸਾਲ ਪਹਿਲਾਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਸੀ ਪਰ ਬਦਕਿਸਮਤੀ ਨਾਲ ਇਹ ਕਦੇ ਨਹੀਂ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਜ ਸੂਬੇ ਦਾ ਪਹਿਲਾ ਸਕੂਲ ਆਫ ਐਮੀਨੈਂਸ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਹੈ ਜਿਸ ਨਾਲ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨਕਲਾਬ ਦੀ ਨੀਂਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਭਿ੍ਰਸ਼ਟਾਚਾਰ ਦੇ ਖਿਲਾਫ ਜੰਗ ਵਿੱਢਣ ਮੌਕੇ ਰੱਖੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅੱਜ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ ਗਿਆ ਅਤੇ ਸਕੂਲਾਂ ਨੂੰ ਮਿਆਰੀ ਸਿੱਖਿਆ ਦੇ ਧੁਰੇ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਕ ਹੋਰ ਇਤਿਹਾਸਕ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਦੀ ਆਵਾਜਾਈ ਦੀ ਸਹੂਲਤ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਹਲਾ ਦਰਜੇ ਦੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਲ-ਨਾਲ ਬਾਹਰਲੇ ਸੂਬਿਆਂ ਤੋਂ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦਾ ਤਜਰਬਾ ਵਧਾਉਣ ਲਈ ਇਸਰੋ ਅਤੇ ਹੋਰ ਵੱਕਾਰੀ ਸੰਸਥਾਵਾਂ ਦੇ ਦੌਰੇ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਉਤੇ ਸਮਾਰਟ ਸਕੂਲਾਂ ਦੇ ਬੋਰਡ ਲਾ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਸਕੂਲਾਂ ਵਿੱਚ ਕੋਈ ਸਹੂਲਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਹੀ ਮਾਅਨਿਆਂ ਵਿਚ ਆਧੁਨਿਕ ਸਕੂਲਾਂ ਵਿਚ ਬਦਲਣਾ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਸਿੱਖਿਆ ਖੇਤਰ ਦੀ ਮੁਕੰਮਲ ਰੂਪ ਵਿਚ ਕਾਇਆ ਕਲਪ ਕਰ ਦਿੱਤੀ ਜਾਵੇਗੀ।
ਦਿੱਲੀ ਦੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 36,097 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਇਹ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸਤਾ ਦੇ ਅਧਾਰ ‘ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਸ ਧਰਤੀ ‘ਤੇ ‘ਸਕੂਲ ਆਫ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ ਜਿੱਥੇ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਖੁੱਲ੍ਹੇਆਮ ਨਸੇ ਵੰਡੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲਾ ਹਾਈਟੈਕ ਸਕੂਲ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਬਦਲਣ ਵਿੱਚ ਵਧੇਰੇ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਿ੍ਰਸਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਭੋਲੀ-ਭਾਲੀ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀ ਨੂੰ ਉਸ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਲੁੱਟਣ ਵਾਲੇ ਭਿ੍ਰਸਟ ਸਿਆਸਤਦਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਆਪਣੇ ਸਿਆਸੀ ਵਿਰੋਧੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬੀ ਦਾ ਭੋਰਾ ਇਲਮ ਨਹੀਂ ਹੈ ਪਰ ਫਿਰ ਵੀ ਇਹ ਸਾਨੂੰ ਉਪਦੇਸ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਖਜਾਨੇ ਦੀ ਰਾਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਖਜਾਨੇ ਨੂੰ ਕਿਸੇ ਵੀ ਤਰ੍ਹਾਂ ਢਾਹ ਨਹੀਂ ਲੱਗਣ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਸਰਕਾਰ ਪ੍ਰਤੀ ਉਨ੍ਹਾਂ ਦੇ ਪਿਆਰ ਉੱਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਲਈ ਵਚਨਬੱਧ ਹੈ।
ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਵੱਲੋਂ ਸਿਆਸਤ ਵਿੱਚ ਇੱਕ ਨਵੇਂ ਯੁੱਗ ਦੀ ਸੁਰੂਆਤ ਕਰਨ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਸਨ ਦੇ ਮਹਿਜ਼ ਡੇਢ ਸਾਲ ਦੇ ਅੰਦਰ ਹੀ ਸਿੱਖਿਆ ਪ੍ਰਣਾਲੀ ਦਾ ਕਾਇਆ ਕਲਪ ਕਰ ਦਿੱਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਨਾ ਹੀ ਭਵਿੱਖ ਵਿੱਚ ਛੱਡੇਗੀ।
Tags: aapamritsararvind kejriwalpro punjab tvpunjab government
Share205Tweet128Share51

Related Posts

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.