Punjab Goverment gave Jobs: ਰੁਜ਼ਗਾਰ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਸਾਲ 2017-18 ‘ਚ ਸਿਰਫ 8000 ਸਰਕਾਰੀ ਨੌਕਰੀਆਂ ਹੀ ਕੱਢੀਆਂ ਸਨ। ਉੱਥੇ ਮਾਨ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਪਹਿਲੇ ਸਾਲ ਵਿੱਚ ਹੀ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਦਿੱਤੀਆਂ ਹਨ।
ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਥਾਂ ਆਪਣੇ ਆਗੂਆਂ-ਮੰਤਰੀਆਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਜਦਕਿ ਮਾਨ ਸਰਕਾਰ ਨੇ ਪੰਜਾਬ ਦੇ ਆਮ ਘਰਾਂ ਦੇ ਕਾਬਿਲ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਮਾਨ ਸਰਕਾਰ ਵੱਲੋਂ ਹੁਣ ਤੱਕ 28,873 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਨੇ
ਕਾਂਗਰਸ ਨੇ ਇੱਕ ਸਾਲ ‘ਚ ਸਿਰਫ਼ 8000 ਸਰਕਾਰੀ ਨੌਕਰੀਆਂ ਦਿੱਤੀਆਂ ਸੀ
—@KangMalvinder pic.twitter.com/pL6hFJzL5c
— AAP Punjab (@AAPPunjab) April 24, 2023
ਕੰਗ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼, ਪੈਸੇ ਜਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਵੇਲੇ ਲੋਕਾਂ ਵਿੱਚ ਆਮ ਧਾਰਨਾ ਸੀ ਕਿ ਜੇਕਰ ਨੌਕਰੀ ਚਾਹੀਦੀ ਹੈ ਤਾਂ ਪੈਸੇ ਦਿਓ ਜਾਂ ਲੀਡਰਾਂ ਤੋਂ ਸਿਫ਼ਾਰਿਸ਼ ਲਵਾਓ।
ਇਸ ਵਾਰ ਕੋਈ ਸਿਫਾਰਿਸ਼ ਜਾਂ ਪੈਸਾ ਨਹੀਂ ਚੱਲਿਆ। ਸਾਰੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ। ਇਹ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਿਸਟਮ ਬਣਾਇਆ ਹੈ। ਮੁੱਖ ਮੰਤਰੀ ਦਾ ਸਪੱਸ਼ਟ ਹੁਕਮ ਹੈ ਕਿ ਸਰਕਾਰੀ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਦੀ ਸਿਫ਼ਾਰਸ਼ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ ਹੀ ਸਾਡੀ ਸਰਕਾਰ ਦੀ ਤਰਜੀਹ ਹੈ ਅਤੇ ਅਸੀਂ ਇਸ ਲਈ ਵਚਨਬੱਧ ਹਾਂ।
ਪਾਰਟੀ ਦੇ ਮੁੱਖ ਬੁਲਾਰੇ Malwinder Kang ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ Live https://t.co/Ef0HfkX6GL
— AAP Punjab (@AAPPunjab) April 24, 2023
ਕੰਗ ਨੇ ਵਿਭਾਗ ਪੱਧਰ ‘ਤੇ ਅਸਾਮੀਆਂ ਦੀ ਗਿਣਤੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿੱਚ 9151, ਗ੍ਰਹਿ ਮੰਤਰਾਲੇ ਵਿੱਚ 4750, ਬਿਜਲੀ ਵਿਭਾਗ ਵਿੱਚ 3543 ਅਤੇ ਲੋਕਲ ਬਾਡੀ (ਸਥਾਨਕ ਸਰਕਾਰ) ਵਿਭਾਗ ਵਿੱਚ 3228 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਇਸੇ ਤਰ੍ਹਾਂ ਸਾਰੇ ਵਿਭਾਗਾਂ ਵਿੱਚ ਹਜ਼ਾਰਾਂ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੋਰ ਵੀ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h