gangster Ashish Masih, son of Joban Masih, involved in terrorist activities: ਦੋ ਦਰਜਨ ਤੋਂ ਵੱਧ ਅਪਰਾਧਕ ਮਾਮਲਿਆਂ ਵਿਚ ਸ਼ਾਮਲ ਜੋਬਨ ਮਸੀਹ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਉਸ ਦੇ ਪੁੱਤਰ ਅਸ਼ੀਸ਼ ਮਸੀਹ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਅਸ਼ੀਸ਼ ਮਸੀਹ ‘ਤੇ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਦੀਨਾਨਗਰ ਦੇ ਆਰ ਡੀ ਐਕਸ ਅਤੇ ਗ੍ਰਨੇਡ ਬਰਾਮਦਗੀ ਦੇ ਮਾਮਲੇ ਵਿੱਚ ਵੀ ਨਾਮਜ਼ਦ ਸੀ। ਦੱਸ ਦੇਈਏ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਇਸੇ ਸਾਲ ਦੀ 20 ਜਨਵਰੀ ਦੇ ਦਿਨ ਦੀਨਾਨਗਰ ਵਿਚੋ 2 ਅੰਡਰ ਬੈਰਲ ਜਿੰਦਾ ਗਰਨੇਡ, 1 ਗਰਨੇਡ ਲਾਚਰ, 9 ਇਲੈਕਟ੍ਰਾਨਿਕ ਡੇਟੋਨੇਟਰ 2 ਟਾਈਮਰ ਸੈੱਟ, 3 ਕਿਲੋ ਆਰਡੀਐਕਸ ਬਰਾਮਦ ਕੀਤਾ ਗਿਆ ਸੀ ਜਿਸ ਵਿੱਚ ਅਸ਼ੀਸ਼ ਮਸੀਹ ਦੀ ਨਾਮਜ਼ਦਗੀ ਤੋਂ ਬਾਅਦ ਗ੍ਰਿਫਤਾਰੀ ਵੀ ਹੋਈ ਸੀ।
ਪੁਲੀਸ ਦੀ ਪੁੱਛਗਿਛ ਤੋਂ ਬਾਅਦ ਉਸ ਨੂੰ ਮਾਨਯੋਗ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਪਰ 3 ਸਤੰਬਰ 2022 ਨੂੰ ਅੱਤਵਾਦੀ ਅਸ਼ੀਸ ਮਸੀਹ ਓਦੋਂ ਪੁਲਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ ਜਦੋਂ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਫਰਾਰੀ ਦੇ ਮਾਮਲੇ ਵਿਚ ਚਾਰ ਪੁਲਿਸ ਕਰਮਚਾਰੀਆਂ ਦੇ ਖਿਲਾਫ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਵੀ ਕੀਤੀ ਗਈ ਸੀ। ਬੀਤੇ ਦਿਨੀਂ ਉਸ ਦੇ ਪਿਤਾ ਜੋਬਨ ਮਸੀਹ ਜੋ ਆਪ ਵੀ 29 ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਹੈ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਉਸਦੇ ਪੁੱਤਰ ਅਸੀਸ ਮਸੀਹ ਨੂੰ ਵੀ ਜ਼ਿਲਾ ਪੁਲਿਸ ਵੱਲੋਂ ਪਿੰਡ ਮਾਨ ਕੌਰ ਸਥਿਤ ਵਾਇਟ ਰਿਸੋਰਟ ਤੇ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ ਜਿਸਦੇ ਖ਼ਿਲਾਫ 10ਅਪਰਾਧਿਕ ਮਾਮਲੇ ਦਰਜ਼ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h










