ਸੋਮਵਾਰ, ਮਈ 12, 2025 05:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਸ਼ੰਭੂ ਅਤੇ ਖਨੌਰੀ ਤੋਂ ਚੱਲੇਗੀ ਸ਼ਹੀਦ ਸ਼ੁਭਕਰਨ ਸਿੰਘ ਦੀ ਅਸਥੀ ਕਲਸ਼ ਯਾਤਰਾ

by Gurjeet Kaur
ਮਾਰਚ 16, 2024
in ਪੰਜਾਬ
0

ਖਨੌਰੀ ਬਾਰਡਰ ‘ਚ ਹਰਿਆਣਾ ਪੁਲਿਸ ਦੀ ਗੋਲੀ ਦੇ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਕਲਸ਼ ਯਾਤਰਾ ਉਨ੍ਹਾਂ ਦੇ ਪਿੰਡ ਬੱਲੋ ਤੋਂ ਸ਼ੁਰੂ ਹੋ ਕੇ ਵੱਖ ਵੱਖ ਪੜਾਅ ‘ਤੇ ਰੁਕਦੀ ਹੋਈ ਸ਼ੰਭੂ ਬਾਰਡਰ ‘ਚ ਪਹੁੰਚ ਗਈ ਹੈ, ਜਿੱਥੇ ਨਾਅਰਿਆਂ ਦੀ ਗੂੰਜ ‘ਚ ਮੋਦੀ ਸਰਕਾਰ ਦਾ ਪਿਟ ਸਿਆਪਾ ਕਰਦੇ ਹੋਏ ਹਜ਼ਾਰਾਂ ਕਿਸਾਨਾਂ ਨੇ ਰੋਸ ਰੈਲੀ ਕੀਤੀ।

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਦੇ ਵਲੋਂ ਸ਼ੁਰੂ ਕੀਤੇ ਕਿਸਾਨ ਅੰਦੋਲਨ 2 ਦੇ 32ਵੇਂ ਦਿਨ ਇੱਥੇ ਹਜ਼ਾਰਾਂ ਦੀ ਗਿਣਤੀ ‘ਚ ਜੁੜੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਕਿਸਾਨ ਨੇਤਾ ਮਨਜੀਤ ਸਿੰਘ ਰਾਏ, ਗੁਰਅਮਨੀਤ ਸਿੰਘ ਮਾਂਗਟ, ਦਿਲਬਾਗ ਸਿੰਘ ਹਰੀਗੜ੍ਹ, ਮਲਕੀਤ ਸਿੰਘ ਗੁਲਾਮੀਵਾਲਾ, ਚਮਕੌਰ ਸਿੰਘ, ਗੁਰਵਿੰਦਰ ਸਿੰਘ ਆਜ਼ਾਦ ਨੇ ਦੱਸਿਆ ਕਿ ਪਿੰਡ ਬੱਲੋ ਨਾਲ ਦੇਸ਼ ਪੱਧਰੀ ਸ਼ਹੀਦੀ ਕਲਸ਼ ਯਾਤਰਾ ਦਾ ਆਗਾਜ਼ ਕੀਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਮੋਰਚੇ ‘ਚ ਸ਼ਹੀਦ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਆਉਣ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਰਧਾਂਜਲੀ ਦਿੱਤੀ ਹੈ।

ਉਨ੍ਹਾਂ ਨੇ ਦੱਸਿਆ ਕਿ 16 ਮਾਰਚ ਨੂੰ ਸਵੇਰੇ 11:00 ਵਜੇ ਸ਼ੰਭੂ ਬਾਰਡਰ ਤੋਂ ਕਲਸ਼ ਯਾਤਰਾ ਚੱਲ ਕੇ ਹਰਿਆਣਾ ਦੇ ਪੰਚਕੂਲਾ ‘ਚ ਰੁਕੇਗੀ, ਜਿਸ ‘ਚ ਯਾਤਰਾ ਸ਼ੰਭੂ ਤੋਂ ਬਨੂੜ, ਲਾਂਡਰਾਂ ਹੁੰਦੇ ਹੋਏ, ਗੁਰਦੁਆਰਾ ਸੋਹਾਣਾ ਸਾਹਿਬ ਆਵੇਗੀ ਅਤੇ ਸੰਗਤ ਨੂੰ ਸ਼ਹੀਦ ਸ਼ੁੱਭਕਰਨ ਸਿੰਘ ਜੀ ਦੇ ਕਲਸ਼ ਦੇ ਦਰਸ਼ਨ ਕਰਵਾਏਗੀ, ਜਿਸਦੇ ਬਾਅਦ ਯਾਤਰਾ ਮੋਹਾਲੀ ਹੁੰਦੀ ਹੋਈ ਚੰਡੀਗੜ੍ਹ ‘ਚ ਭਾਰਤ ਸਰਕਾਰ ਵਲੋਂ ਕੀਤੇ ਗਏ ਇਸ ਕਤਲ ਅਤੇ ਜਬਰ ਦਾ ਲੋਕਾਂ ਦੇ ਸਾਹਮਣੇ ਪਰਦਾ ਚੁੱਕੇਗੀ।ਅਗਲਾ ਪੜਾਅ ਪੰਚਕੁਲਾ ਦੇ ਪਿੰਡ ਸਕੇਤੜੀ ‘ਚ ਹੋਵੇਗਾ, ਜਿੱਥੇ ਯਾਤਰਾ ਰਾਤ ਰੁਕੇਗੀ।ਕਿਸਾਨ ਆਗੂਆਂ ਨੇ ਹਰਿਆਣਾ ਦੇ ਕਿਸਾਨਾਂ ਨੂੰ ਹੋਰ ਆਮ ਲੋਕਾਂ ਨੂੰ ਸਰਕਾਰ ਵਲੋਂ ਕੀਤੇ ਗਏ ਜਬਰ ਦੇ ਵਿਰੁੱਧ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚਣ ਦੀ ਅਪੀਲ ਕੀਤੀ।ਦੂਜੇ ਪਾਸੇ ਭਾਜਪਾ ਨੂੰ ਸ਼ਹੀਦ ਸ਼ੁਭਕਰਨ ਸਿੰਘ ਅਤੇ ਕਿਸਾਨ ਅੰਦੋਲਨ 2 ਦੇ ਬਾਕੀ ਸ਼ਹੀਦਾਂ ਦੇ ਨਾਮ ਦੀਆਂ ਤਖਤੀਆਂ ਅਤੇ ਕਾਲੀ ਝੰਡੀਆਂ ਦਿਖਾ ਕੇ ਵਿਰੋਧ ਵੀ ਕੀਤਾ ਜਾਵੇਗਾ।

Tags: farmerKhanuri Borderlatest newspatiala newspro punjab tvpunjab newsshubkaran singh
Share249Tweet156Share62

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.