Ashwani Sharma on Resignation News: ਸੋਮਵਾਰ ਸਵੇਰ ਤੋਂ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਲੈ ਕੇ ਕਈ ਖ਼ਬਰਾਂ ਸਾਹਮਣੇ ਆਈਆਂ। ਇਸ ਦੌਰਾਨ ਦੁਪਹਿਰ ਨੂੰ ਖ਼ਬਰ ਆਈ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਤੇ ਹੁਣ ਉਨ੍ਹਾਂ ਦੀ ਥਾਂ ਸੁਨੀਲ ਜਾਖੜ ਨੂੰ ਇਹ ਵੱਡੀ ਜ਼ਿੰਮੇਦਾਰੀ ਸੌਂਪੀ ਜਾ ਸਕਦੀ ਹੈ।
ਦੱਸ ਦਈਏ ਕਿ ਇਨ੍ਹਾਂ ਸਾਰੀਆਂ ਖ਼ਬਰਾਂ ਦੇ ਸਾਹਮਣੇ ਆਉਣ ਮਗਰੋਂ ਪੰਜਾਬ ਬੀਪੇਜੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖੁਦ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸ਼ਵਨੀ ਸ਼ਰਮਾ ਦੇ ਅਸਤੀਫੇ ਦੀ ਖ਼ਬਰ ਬਾਰੇ ਟਵੀਟ ਕਰਕੇ ਸਪੱਸ਼ਟੀਕਰਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਤੁਹਾਡੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।
ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ।
ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।@ANI @News18Punjab @ZeePunjabHH @ptcnews @punjabkesari…— Ashwani Sharma (@AshwaniSBJP) July 3, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h