ਏਸ਼ੀਆ ਕੱਪ 2022 ਕ੍ਰਿਕਟ ਟੂਰਨਾਮੈਂਟ ਦੇ ਸੁਪਰ ਫੋਰ ਦਾ ਪਹਿਲਾ ਮੈਚ ‘ਚ ਅੱਜ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਸ਼ਾਹਜਾਹ ਕ੍ਰਿਕਟ ਸਟੇਡੀਅਮ ‘ਚ ਸ਼੍ਰੀਲੰਕਾ ਤੇ ਅਫਗਾਨਿਸਤਾਨ ਦਰਮਿਆਨ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ ‘ਤੇ ਅਫਗਾਨਿਸਤਾਨ ਨੇ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 175 ਦੌੜਾਂ ਬਣਾਈਆਂ। ਇਸ ਤਰ੍ਹਾਂ ਅਫਗਾਨਿਸਤਾਨ ਨੇ ਸ਼੍ਰੀਲੰਕਾ ਨੂੰ ਜਿੱਤ ਲਈ 176 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪਥੁਮ ਨਿਸਾਂਕਾਂ 35 ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਅਫਗਾਨਿਸਤਾਨ ਨੂੰ 4 ਵਿਕਟਾਂ ਨਾਲ ਹਰਾ ਦਿੱਤਾ।
ਦੋਵੇਂ ਦੇਸ਼ਾਂ ਦੀਆਂ ਪਲੇਇੰਗ ਇਲੈਵਨ
ਅਫਗਾਨਿਸਤਾਨ : ਹਜ਼ਰਤੁੱਲ੍ਹਾ ਜ਼ਜ਼ਈ, ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ, ਮੁਹੰਮਦ ਨਬੀ (ਕਪਤਾਨ), ਨਜੀਬੁੱਲ੍ਹਾ ਜ਼ਦਰਾਨ, ਕਰੀਮ ਜਨਤ, ਸਮੀਉੱਲ੍ਹਾ ਸ਼ਿਨਵਾਰੀ, ਰਾਸ਼ਿਦ ਖਾਨ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ, ਫਜ਼ਲਹਕ ਫਾਰੂਕੀ
ਸ਼੍ਰੀਲੰਕਾ : ਪਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕਟਕੀਪਰ), ਚਰਿਥ ਅਸਾਲੰਕਾ, ਦਾਨੁਸ਼ਕਾ ਗੁਣਾਤਿਲਕਾ, ਭਾਨੁਕਾ ਰਾਜਪਕਸੇ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੂ ਹਸਰੰਗਾ, ਚਮਿਕਾ ਕਰੁਣਾਰਤਨੇ, ਮਹੀਸ਼ ਥਿਕਸ਼ਾਨਾ, ਅਸਿਥ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ