Jammu Bus Accident: ਜੰਮੂ ‘ਚ ਇਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ‘ਚ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਝੱਜਰ ਕੋਟਲੀ ਇਲਾਕੇ ਦੀ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ ਕਿ ਉਸ ਦਾ ਕੰਟਰੋਲ ਗੁਆ ਕੇ ਖਾਈ ‘ਚ ਜਾ ਡਿੱਗੀ।
ਘਟਨਾ ਤੋਂ ਬਾਅਦ ਮੌਕੇ ‘ਤੇ ਸੋਗ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਪੁੱਜੀ ਪੁਲਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਕਾਰਜ ਕੀਤੇ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਘਟਨਾ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਬੱਸ ‘ਚ ਕਰੀਬ 70-75 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ ਕੁਝ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਜਾਣਕਾਰੀ ਅਨੁਸਾਰ 4 ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਜ਼ਖ਼ਮੀਆਂ ਨੂੰ ਸਥਾਨਕ ਪੀਐਚਸੀ ਭੇਜਿਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਬੱਸ ਵਿੱਚ ਵੈਸ਼ਨੋ ਦੇਵੀ ਦੇ ਯਾਤਰੀ ਵੀ ਸਵਾਰ ਸਨ
ਪੁਲਸ ਸੂਤਰਾਂ ਮੁਤਾਬਕ ਬੱਸ ਹਾਦਸਾ ਜੰਮੂ ਤੋਂ ਕਰੀਬ 30 ਕਿਲੋਮੀਟਰ ਦੂਰ ਜੱਜਰ ਕੋਟਲੀ ਇਲਾਕੇ ‘ਚ ਵਾਪਰਿਆ। ਬੱਸ ਵਿੱਚ ਵੈਸ਼ਨੋ ਦੇਵੀ ਦੇ ਯਾਤਰੀ ਵੀ ਮੌਜੂਦ ਸਨ। ਇਹ ਹਾਦਸਾ ਮੰਗਲਵਾਰ (30 ਮਈ) ਦੀ ਸਵੇਰ ਨੂੰ ਵਾਪਰਿਆ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਅਤੇ ਪੁਲਸ ਕਰਮਚਾਰੀਆਂ ਨੇ ਮਿਲ ਕੇ ਬਚਾਅ ਕਾਰਜ ਚਲਾਇਆ। ਇੱਕ ਸਥਾਨਕ ਵਿਅਕਤੀ ਨੇ ਦੱਸਿਆ, ਬੱਸ ਖਾਈ ਵਿੱਚ ਡਿੱਗ ਗਈ, ਜਿਸ ਤੋਂ ਬਾਅਦ ਹਾਲਤ ਤਰਸਯੋਗ ਹੋ ਗਈ। ਬੱਸ ਵਿਚ ਸਵਾਰ ਲੋਕ ਕਿਸੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕੀਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h