Mass Fireing in America North Carolina: ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਥੇ ਸ਼ੁੱਕਰਵਾਰ ਨੂੰ ਉੱਤਰੀ ਕੈਰੋਲੀਨਾ ਵਿੱਚ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਹੁਣ ਤੱਕ 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਅੰਕੜਾ ਵੀ ਵਧ ਸਕਦਾ ਹੈ।
ਮੇਅਰ ਨੇ ਦੱਸਿਆ ਕਿ ਗੋਲੀਬਾਰੀ ਇੱਕ ਰਿਹਾਇਸ਼ੀ ਇਲਾਕੇ ਵਿੱਚ ਹੋਈ। ਇਸ ਵਿੱਚ ਇੱਕ ਪੁਲਿਸ ਅਧਿਕਾਰੀ ਸਮੇਤ 5 ਲੋਕ ਮਾਰੇ ਗਏ। ਰੇਲੇ ਦੀ ਮੇਅਰ ਮੈਰੀ-ਐਨ ਬਾਲਡਵਿਨ ਨੇ ਕਿਹਾ ਕਿ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਸ਼ਹਿਰ ਦੇ ਮੇਅਰ ਨੇ ਦਿੱਤਾ ਇਹ ਬਿਆਨ
ਰੈਲੇ ਦੇ ਮੇਅਰ ਮੈਰੀ-ਐਨ ਬਾਲਡਵਿਨ ਨੇ ਹਮਲੇ ਤੋਂ ਬਾਅਦ ਕਿਹਾ, ‘ਰੈਲੇ ਸ਼ਹਿਰ ਲਈ ਇਹ ਦੁਖਦਾਈ ਦਿਨ ਹੈ, ਸਾਨੂੰ ਸਾਰਿਆਂ ਨੂੰ ਇਸ ਸਮੇਂ ਇਕੱਠੇ ਹੋਣ ਦੀ ਲੋੜ ਹੈ। ਸਾਨੂੰ ਉਨ੍ਹਾਂ ਲੋਕਾਂ ਦਾ ਸਮਰਥਨ ਕਰਨ ਦੀ ਜ਼ਰੂਰਤ ਹੈ ਜਿਨ੍ਹਾਂ ਨੇ ਇਸ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਸਾਨੂੰ ਮਾਰੇ ਗਏ ਪੁਲਿਸ ਅਧਿਕਾਰੀ ਅਤੇ ਜ਼ਖ਼ਮੀ ਪੁਲਿਸ ਅਧਿਕਾਰੀ ਦੇ ਪਰਿਵਾਰ ਦਾ ਸਮਰਥਨ ਕਰਨ ਦੀ ਲੋੜ ਹੈ।
ਗੋਲੀਬਾਰੀ ਕਰਨ ਵਾਲਾ ਹਿਰਾਸਤ ਵਿੱਚ
ਰੈਲੇ ਪੁਲਿਸ ਵਿਭਾਗ ਮੁਤਾਬਕ ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਇੱਕ ਆਫ-ਡਿਊਟੀ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਜ਼ਖਮੀਆਂ ਵਿਚ ਇੱਕ ਕੈਨਾਈਨ ਅਧਿਕਾਰੀ ਵੀ ਸ਼ਾਮਲ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਸਰਗਰਮ ਹੋ ਗਈ ਅਤੇ ਕੁੱਝ ਹੀ ਦੇਰ ਬਾਅਦ ਗੋਲੀ ਚਲਾਉਣ ਵਾਲੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਅਮਰੀਕਾ ‘ਚ ਗੋਲੀਬਾਰੀ ਇੱਕ ਵੱਡੀ ਸਮੱਸਿਆ
ਦੱਸ ਦਈਏ ਕਿ ਅਮਰੀਕਾ ‘ਚ ਗਨ ਕਲਚਰ ਲਗਾਤਾਰ ਤਬਾਹੀ ਮਚਾ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ, ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਹਾਲ ਹੀ ਵਿੱਚ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸਕੂਲੀ ਬੱਚਿਆਂ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਓਕਲੈਂਡ ‘ਚ ਸਕੂਲ ਕੈਂਪਸ ‘ਚ ਭਿਆਨਕ ਗੋਲੀਬਾਰੀ ਹੋਈ, ਜਿਸ ‘ਚ ਕਈ ਲੋਕ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਵੀ ਇੱਕ ਸਕੂਲ ਵਿੱਚ ਗੋਲੀਬਾਰੀ ਵਿੱਚ 17 ਬੱਚੇ ਮਾਰੇ ਗਏ ਸਨ। ਹਾਲ ਹੀ ਵਿੱਚ ਜਾਰੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਸਾਲ ਅਮਰੀਕਾ ਵਿੱਚ 96 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਇਨ੍ਹਾਂ ਮੌਤਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ।
ਇਸ ਮਹੀਨੇ ਵਾਪਰੀ ਵੱਡੀ ਘਟਨਾ
ਦੱਸ ਦੇਈਏ ਕਿ ਮੈਕਸੀਕੋ ਵਿੱਚ ਇਸ ਮਹੀਨੇ ਦੀ 6 ਤਰੀਕ ਨੂੰ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਸੀ। ਫਿਰ ਮੈਕਸੀਕਨ ਸਿਟੀ ਹਾਲ ਵਿਚ ਹੋਈ ਗੋਲੀਬਾਰੀ ਵਿਚ ਘੱਟੋ-ਘੱਟ 18 ਲੋਕ ਮਾਰੇ ਗਏ ਸਨ। ਮਰਨ ਵਾਲਿਆਂ ਵਿੱਚ ਮੇਅਰ ਵੀ ਸ਼ਾਮਲ ਸੀ।