ਸ਼ਨੀਵਾਰ, ਮਈ 2, 2026 07:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

Dr Inderbir Singh Nijjar: ਕੈਬਨਿਟ ਮੰਤਰੀ ਨਿੱਝਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0

Atal Apartment Scheme: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ।

ਨਹਿਰੂ ਸਿਧਾਂਤ ਕੇਂਦਰ ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀਸੀਟੀਵੀ, 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦੀ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਨਿੱਝਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ।

ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Atal Apartment SchemeAtal Apartmentsdr inderbir singh nijjarLudhiana Improvement Trustpro punjab tvpunjab cabinet ministerpunjab governmentpunjab newspunjabi news
Share204Tweet128Share51

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.