ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚਹੇਤੀ ਘਰ-ਘਰ ਆਟਾ ਦਾਲ ਸਕੀਮ ਹੁਣ ਪੰਜਾਬ ਵਿੱਚ ਲਾਗੂ ਹੋਣ ਜਾ ਰਹੀ ਹੈ। ਜਿਸ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।