ਕੱਲ੍ਹ ਦੇਰ ਰਾਤ ਸ਼ਾਮ ਨੂੰ ਡੇਰਾ ਬਾਬਾ ਨਾਨਕ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਮਨਿਆਰੀ ਦੀ ਦੁਕਾਨ ਉੱਤੇ ਫਾਇਰਿੰਗ ਕੀਤੀ ਗਈ।
ਜਾਣਕਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਦੁਕਾਨ ਮਾਲਕ ਰਮੇਸ਼ ਚੰਦ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਸਨ ਇਸ ਸਬੰਧੀ ਉਸ ਨੇ ਪੁਲਿਸ ਨੂੰ ਵੀ ਸੂਚਨਾ ਦਿੱਤੀ ਹੈ। ਉਸ ਨੇ ਕਿਹਾ ਕਿ ਪੁਲਿਸ ਵੱਲੋਂ ਸਮੇਂ ਰਹਿੰਦੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਅੱਜ ਉਸ ਦੇ ਉੱਪਰ ਇਹ ਫਾਇਰਿੰਗ ਹੋਈ ਹੈ ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਦੱਸਿਆ ਜਾਂਦਾ ਹੈ ਕਿ ਪਹਿਲਾਂ ਵੀ ਜਨਰਲ ਸਟੋਰ ਵਾਲੇ ਰਮੇਸ਼ ਚੰਦ ਰਮੇਸ਼ ਕੁਮਾਰ ਨੂੰ ਜੀਵਨ ਫੌਜੀ ਵੱਲੋਂ ਥਰੈਟ ਮਿਲ ਚੁੱਕਾ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ
ਉਧਰ ਮੌਕੇ ਤੇ ਪਹੁੰਚੇ ਡੀਐਸਪੀ ਡੇਰਾ ਬਾਬਾ ਨਾਨਕ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੌਕੇ ਤੋਂ ਇੱਕ ਜਿੰਦਾ ਰੋਂਦ ਵੀ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।