Illegal Mining in Sutlej River: ਦੇਰ ਰਾਤ ਸਤਲੁਜ ਦਰਿਆ ਕਿਨਾਰੇ ਰੇਤ ਦੀ ਨਾਜਾਇਜ਼ ਮਾਈਨਿੰਗ ਰੋਕਣ ਗਏ ਮਾਛੀਵਾੜਾ ਪੁਲਿਸ ਦੇ ਸਹਾਇਕ ਥਾਣੇਦਾਰ ਅਤੇ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲਾਵਾਰ ਪੁਲਿਸ ਦੇ ਕਬਜ਼ੇ ’ਚੋਂ ਰੇਤ ਦੀ ਭਰੀ ਨਾਜਾਇਜ਼ ਟਰਾਲੀ ਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਛੁਡਵਾ ਕੇ ਲੈ ਗਏ।
ਦੱਸ ਦਈਏ ਕਿ ਮਾਛੀਵਾੜਾ ਪੁਲਿਸ ਵਲੋਂ ਇਸ ਮਾਮਲੇ ਵਿਚ ਸੱਤ ਤੋਂ ਵੱਧ ਵਿਅਕਤੀ ਜਿਨ੍ਹਾਂ ਦੀ ਪਹਿਚਾਣ ਹੋ ਗਈ ਹੈ ਤੇ ਇਸ ਤੋਂ ਇਲਾਵਾ ਕਈ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕਾਤਲਾਨਾ ਹਮਲਾ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਧਰ ਦੂਜੇ ਪਾਸੇ ਜਦੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਕਿ ਉਨ੍ਹਾਂ ਦੇ ਥਾਣੇਦਾਰ ਤੇ ਕਰਮਚਾਰੀਆਂ ’ਤੇ ਹਮਲਾ ਕਰ ਕਥਿਤ ਦੋਸ਼ੀ ਨੂੰ ਕਬਜ਼ੇ ’ਚੋਂ ਛੁਡਵਾ ਕੇ ਲੈ ਗਏ ਤਾਂ ਤੜਕੇ ਹੀ ਭਾਰੀ ਫੋਰਸ ਬਲ ਨੇ ਹਮਲਾਵਾਰਾਂ ਦਾ ਪਿੰਡ ਟੰਡੀ ਮੰਡ ਘੇਰ ਲਿਆ। ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਵੀ ਕੀਤੀ ਗਈ, ਜਿਨ੍ਹਾਂ ਚੋਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਕਿਨਾਰੇ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਜਿਸ ’ਤੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਸਤਲੁਜ ਦਰਿਆ ਤੋਂ ਰੇਤੇ ਦੀ ਭਰੀ ਟਰਾਲੀ ਪੁਲਿਸ ਪਾਰਟੀ ਨੇ ਕਾਬੂ ਕਰ ਲਈ ਤੇ ਚਾਲਕ ਨੂੰ ਕਾਬੂ ਵੀ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਰੇਤ ਦੀ ਭਰੀ ਟਰਾਲੀ ਅਤੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਮਾਛੀਵਾੜਾ ਥਾਣਾ ਵੱਲ ਆ ਰਹੀ ਸੀ ਤਾਂ ਰਸਤੇ ‘ਚ ਇੱਕ ਕਾਰ ਸਵਾਰ ਵਿਅਕਤੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਘੇਰ ਲਿਆ। ਇਹ ਕਾਰ ਸਵਾਰ ਵਿਅਕਤੀ ਪੁਲਿਸ ਨਾਲ ਹੱਥੋਪਾਈ ਕਰਨ ਲੱਗੇ, ਇੱਥੋਂ ਤੱਕ ਕਿ ਡੰਡਿਆਂ ਨਾਲ ਪੁਲਿਸ ’ਤੇ ਹਮਲਾ ਵੀ ਕੀਤਾ। ਹਮਲਾਵਾਰ ਪੁਲਿਸ ਕੋਲੋਂ ਰੇਤ ਦੀ ਭਰੀ ਟਰਾਲੀ ਅਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਪੁਲਸ ਕਬਜ਼ੇ ’ਚੋਂ ਛੁਡਵਾ ਕੇ ਲੈ ਗਏ।
ਹਾਸਲ ਜਾਣਕਾਰੀ ਮੁਤਾਬਕ ਇਸ ਹਮਲੇ ਵਿਚ ਫੱਟੜ ਹੋਏ ਸਹਾਇਕ ਥਾਣੇਦਾਰ ਜਸਵੰਤ ਸਿੰਘ ਅਤੇ ਕਰਮਚਾਰੀ ਪਰਮਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ। ਐੱਸਐੱਸਪੀ ਖੰਨਾ ਨੇ ਦੱਸਿਆ ਕਿ ਇਸ ਹਮਲੇ ’ਚ ਦੋਵੇਂ ਕਰਮਚਾਰੀ ਦੀਆਂ ਹੱਡੀਆਂ ਵੀ ਫੈਕਚਰ ਹੋਈਆਂ ਹਨ ਜਦਕਿ ਕੁਝ ਹੋਰ ਕਰਮਚਾਰੀ ਮਾਮੂਲੀ ਫੱਟੜ ਹੋਏ।
ਪੁਲਿਸ ਮੁਤਾਬਕ ਜਿਨ੍ਹਾਂ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਉਨ੍ਹਾਂ ’ਚੋਂ 2 ਕਥਿਤ ਦੋਸ਼ੀ ਸ਼ਸ਼ੀ ਪਾਲ ਅਤੇ ਵੇਦ ਪਾਲ (ਦੋਵੇਂ ਪਿਓ-ਪੁੱਤਰ) ਵਾਸੀ ਟੰਡੀ ਮੰਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਫ਼ਰਾਰ ਦੱਸੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h