B.Sc (Agri) course in Govt Barjindra College Faridkot: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀਐਸਸੀ (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।
ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀਐਸਸੀ (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।
ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀਐਸਸੀ (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।
ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀਏਯੂ ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h