ਵੀਰਵਾਰ, ਅਕਤੂਬਰ 2, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਾਬਾ ਰਾਮਦੇਵ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 1 ਕਰੋੜ ਰੁਪਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ

by Pro Punjab Tv
ਅਕਤੂਬਰ 2, 2025
in Featured, Featured News, ਪੰਜਾਬ
0

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸਵਾਮੀ ਰਾਮਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸਵਾਮੀ ਰਾਮ ਦੇਵ ਨੂੰ ਸੱਦਾ ਵੀ ਦਿੱਤਾ।

ਇਸੇ ਦੌਰਾਨ ਸਵਾਮੀ ਰਾਮਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ੍ਰੀ ਪ੍ਰਦੀਪ ਗੋਇਲ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

Tags: Advocate Harjinder Singh Dhamibaba ramdevBaba Ramdev donates Rs 1 crore to help flood victimsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Floodspunjab floods 2025Punjab Floods DamagePunjab Floods Flood affected AreasPunjab Floods Relief Workpunjab floods victimssgpcShiromani Gurudwara Prabhandak Committee
Share198Tweet124Share50

Related Posts

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ SGPC ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਕੀ EMI ਸਕਿੱਪ ਹੋਣ ‘ਤੇ RBI Lock ਕਰ ਦੇਵੇਗਾ ਤੁਹਾਡਾ SmartPhone ? ਗਵਰਨਰ ਨੇ ਕੀਤਾ ਸਪੱਸ਼ਟ

ਅਕਤੂਬਰ 2, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025

ਲੰਬੇ ਸਮੇਂ ਤੱਕ ਬੈਠਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਨੁਕਸਾਨ; ਇਸ ਤਰ੍ਹਾਂ ਰੱਖੋ ਆਪਣੀ ਸਿਹਤ ਦਾ ਧਿਆਨ

ਅਕਤੂਬਰ 2, 2025

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025
Load More

Recent News

ਬਾਬਾ ਰਾਮਦੇਵ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 1 ਕਰੋੜ ਰੁਪਏ

ਅਕਤੂਬਰ 2, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ SGPC ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਕੀ EMI ਸਕਿੱਪ ਹੋਣ ‘ਤੇ RBI Lock ਕਰ ਦੇਵੇਗਾ ਤੁਹਾਡਾ SmartPhone ? ਗਵਰਨਰ ਨੇ ਕੀਤਾ ਸਪੱਸ਼ਟ

ਅਕਤੂਬਰ 2, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.