Punjab Weather Update: ਪੰਜਾਬ ਦਾ ਮੌਸਮ ਬਦਲਣ ਜਾ ਰਿਹਾ ਹੈ। ਕਈ ਦਿਨ ਖੁਸ਼ਕ ਰਹਿਣ ਮਗਰੋਂ ਮੌਸਮ ਹੁਣ ਕਰਵਟ ਲਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 9 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ।
ਇਸ ਨਾਲ ਕਿਸਾਨਾਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ ਕਿਉਂਕਿ ਝੋਨੇ ਦੀ ਫਸਲ ਦੀ ਕਟਾਈ ਚੱਲ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਵੀ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਏ ਹਨ।
Observed #Minimum #Temperature over #Punjab, #Haryana & #Chandigarh dated 08.10.2023 pic.twitter.com/fqExMmDM5j
— IMD Chandigarh (@IMD_Chandigarh) October 8, 2023
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਮੌਸਮ ਸਾਫ਼ ਰਹੇਗਾ ਪਰ ਸੋਮਵਾਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 9 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਵੀ ਹੋ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ ਹੋ ਜਾਵੇਗਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 20 ਅਕਤੂਬਰ ਤੋਂ ਬਾਅਦ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।