ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ‘ਚ ਪੇਸ਼ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਤਲਬ ਕੀਤਾ ਗਿਆ ਹੈ।
SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿਚ ਬਾਦਲ ਪਿਉ-ਪੁੱਤਰ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਆਦਿ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h