ਬੁੱਧਵਾਰ, ਨਵੰਬਰ 4, 2026 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

by Pro Punjab Tv
ਅਕਤੂਬਰ 14, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ ‘ਤੇ ਇਸ ਦੇ ਵਾਰ-ਵਾਰ ਯੂ-ਟਰਨਾਂ ਨੂੰ ਨਹੀਂ ਭੁਲਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਆਪਣੇ ਕੰਮਾਂ ਅਤੇ ਫ਼ੈਸਲਿਆਂ ਬਾਰੇ ਸਵਾਲਾਂ ਤੋਂ ਬਚਦਿਆਂ ਸਿਆਸੀ ਨਾਅਰਿਆਂ ਰਾਹੀਂ ਆਪਣੇ ਅਤੀਤ ਨੂੰ ਮਿਟਾ ਨਹੀਂ ਸਕਦੀ।

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “2007 ਤੋਂ 2017 ਤੱਕ, ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਉੱਤੇ ਰਾਜ ਕੀਤਾ, ਤਾਂ ਸੂਬੇ ਵਿੱਚ ਚਿੱਟੇ ਦਾ ਫੈਲਾਅ, ਗੈਂਗਸਟਰਾਂ ਦਾ ਉਭਾਰ ਅਤੇ ਟਰਾਂਸਪੋਰਟ, ਕੇਬਲ ਅਤੇ ਰੇਤੇ ਦੇ ਮਾਫ਼ੀਆ ਦਾ ਵਾਧਾ ਦੇਖਣ ਨੂੰ ਮਿਲਿਆ। ਉਹੀ ਆਗੂ ਜੋ ਹੁਣ ਪੰਜਾਬ ਨੂੰ ਬਚਾਉਣ ਦਾ ਦਾਅਵਾ ਕਰ ਰਹੇ ਹਨ, ਉਸ ਸਮੇਂ ਦੌਰਾਨ ਸੂਬੇ ਦੇ ਮੁਖੀ ਸਨ। ਪੰਜਾਬੀਆਂ ਨੂੰ ਉਨ੍ਹਾਂ ਦੇ ਰਿਕਾਰਡ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ।”

ਤਿੰਨ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਇਸ ਕਾਨੂੰਨ ਦੇ ਬਣਨ ਵੇਲੇ ਖੁੱਲ੍ਹ ਕੇ ਹਮਾਇਤ ਕੀਤੀ ਸੀ ਅਤੇ ਵਾਰ-ਵਾਰ ਲੋਕਾਂ ਨੂੰ ਇਸ ਦੇ ਫ਼ਾਇਦਿਆਂ ਬਾਰੇ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦਾ ਹਵਾਲਾ ਦਿੱਤਾ ਜੋ ਇਨ੍ਹਾਂ ਕਾਨੂੰਨਾਂ ਦੇ ਹਮਾਇਤ ਵਿੱਚ ਸਨ। ਉਨ੍ਹਾਂ ਕਿਹਾ, “ਸੁਖਬੀਰ ਬਾਦਲ ਨੇ ਖ਼ੁਦ ਅਕਾਲੀ ਦਲ ਦੀ ਉਸ ਮੰਗ ਬਾਰੇ ਗੱਲ ਕੀਤੀ ਸੀ ਜਿਸ ਵਿੱਚ ਮੌਜੂਦਾ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਡੀ ਗਈ ਸੀ। ਤਿੰਨਾਂ ਖੇਤੀ ਕਾਨੂੰਨਾਂ ਨੇ ਉਸ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਖ਼ਤਰਾ ਪੈਦਾ ਕੀਤਾ ਸੀ ਜਿਸ ਰਾਹੀਂ ਪੰਜਾਬ ਦੇ ਕਿਸਾਨ ਆਪਣੀ ਫ਼ਸਲ ਵੇਚਦੇ ਹਨ। ਅਕਾਲੀ ਲੀਡਰਸ਼ਿਪ ਨੇ ਸ਼ੁਰੂ ਵਿੱਚ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਸੀ ਅਤੇ ਆਪਣਾ ਸਟੈਂਡ ਉਦੋਂ ਹੀ ਬਦਲਿਆ ਜਦੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੇ ਖੇਤੀਬਾੜੀ ਨੂੰ ਪੈਦਾ ਹੋਣ ਵਾਲੇ ਖ਼ਤਰੇ ਨੂੰ ਪਛਾਣ ਲਿਆ ਅਤੇ ਉਸ ਹਮਾਇਤ ਦੇ ਰਾਜਨੀਤਿਕ ਨਤੀਜੇ ਸਾਹਮਣੇ ਆ ਗਏ।”

ਉਨ੍ਹਾਂ ਭਾਜਪਾ ਸਰਕਾਰ ਵੱਲੋਂ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਦੇ ਫੰਡਾਂ ਨੂੰ ਰੋਕੇ ਜਾਣ ਨੂੰ ਪੰਜਾਬ ਦੇ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨਾਲ ਜੋੜਦਿਆਂ ਇਹ ਵੀ ਕਿਹਾ ਕਿ ਅਕਾਲੀ ਦਲ ਨੂੰ ਕਿਸਾਨਾਂ ਅਤੇ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਲੋੜ ਹੈ।

ਸਾਲ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਦੇ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਬਾਅਦ ਅਕਾਲੀ ਲੀਡਰਸ਼ਿਪ ਨੇ ਆਪਣਾ ਰੁਖ਼ ਬਦਲ ਲਿਆ ਸੀ। ਉਨ੍ਹਾਂ ਅੱਗੇ ਕਿਹਾ, “ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾ ਵਿਖੇ ਹੋਈ ਪੁਲਿਸ ਕਾਰਵਾਈ ਦੇ ਆਲੇ-ਦੁਆਲੇ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ, ਪਰ ਬਾਅਦ ਵਿੱਚ ਦਾਅਵਾ ਕੀਤਾ ਕਿ ਇਹ ਬਿਆਨ ਦਬਾਅ ਵਿੱਚ ਦਿੱਤੇ ਗਏ ਸਨ।”

ਬਲਤੇਜ ਪੰਨੂ ਨੇ ਕਿਹਾ, “ਪੰਜਾਬੀਆਂ ਨੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ, ਕੋਟਕਪੂਰਾ ਵਿਖੇ ਸਿੱਖ ਸੰਗਤ ਨਾਲ ਕੀਤੀ ਗਈ ਬੇਅਦਬੀ ਜਾਂ ਬਹਿਬਲ ਕਲਾ ਪੁਲਿਸ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਨੂੰ ਨਹੀਂ ਭੁਲਾਇਆ ਹੈ। ਇਹ ਘਟਨਾਵਾਂ ਪੰਜਾਬ ਲਈ ਅਜੇ ਵੀ ਡੂੰਘੇ ਦੁੱਖ ਦਾ ਕਾਰਨ ਹਨ। ਅਕਾਲੀ ਲੀਡਰਸ਼ਿਪ ਨੂੰ ਜਦੋਂ ਵੀ ਰਾਜਨੀਤਿਕ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਆਪਣਾ ਬਿਰਤਾਂਤ ਬਦਲਣ ਦੀ ਕੋਸ਼ਿਸ਼ ਕਰਨ ਦੀ ਬਜਾਏ ਆਪਣੇ ਕੰਮਾਂ ਦਾ ਜਵਾਬ ਦੇਣਾ ਚਾਹੀਦਾ ਹੈ।”

ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸੋਸ਼ਲ ਮੀਡੀਆ ਪੋਸਟ ਨੂੰ ਪ੍ਰਕਾਸ਼ਤ ਹੋਣ ਤੋਂ ਕੁਝ ਘੰਟੇ ਬਾਅਦ ਹੀ ਡਿਲੀਟ ਕਰਨ ‘ਤੇ ਸਵਾਲ ਉਠਾਉਂਦੇ ਹੋਏ, ਬਲਤੇਜ ਪੰਨੂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹਾਲ ਹੀ ਦੀ ਘਟਨਾ ਪ੍ਰਤੀ ਅਕਾਲੀ ਲੀਡਰਸ਼ਿਪ ਦੀ ਪ੍ਰਤੀਕ੍ਰਿਆ ਬਾਰੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਕਿਹਾ, “ਅਕਾਲੀ ਲੀਡਰਸ਼ਿਪ ਪੰਜਾਬ ਅਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦਿਆਂ ਸੰਵੇਦਨਸ਼ੀਲ ਸਿੱਖ ਮੁੱਦਿਆਂ ‘ਤੇ ਵਾਰ-ਵਾਰ ਆਪਣਾ ਰੁਖ਼ ਕਿਉਂ ਬਦਲਦੀ ਹੈ? ਲੋਕ ਉਨ੍ਹਾਂ ਆਗੂਆਂ ਤੋਂ ਸਪੱਸ਼ਟਤਾ ਅਤੇ ਨਿਰੰਤਰਤਾ ਦੇ ਹੱਕਦਾਰ ਹਨ ਜੋ ਆਪਣੀਆਂ ਸਿਆਸੀ ਮੁਹਿੰਮਾਂ ਵਿੱਚ ਸਿੱਖ ਭਾਵਨਾਵਾਂ ਅਤੇ ਧਾਰਮਿਕ ਸੰਸਥਾਵਾਂ ਦਾ ਹਵਾਲਾ ਦਿੰਦੇ ਹਨ।”

ਬਲਤੇਜ ਪੰਨੂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਸਰਾਏ ਵਿੱਚ ਰੁਕਣ ਵਾਲੀ ਮਹਿਲਾ ਦੇ ਮਾਮਲੇ ਵਿੱਚ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਦੀ ਚੁੱਪੀ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਉਸ ਦੇ ਠਹਿਰਨ ਦੇ ਹਾਲਾਤ ਅਤੇ ਇਸ ਮਾਮਲੇ ਬਾਰੇ ਅਕਾਲੀ ਲੀਡਰਸ਼ਿਪ ਕੀ ਜਾਣਦੀ ਸੀ, ਬਾਰੇ ਸਪੱਸ਼ਟਤਾ ਮੰਗੀ। ਉਨ੍ਹਾਂ ਕਿਹਾ, “ਅਕਾਲੀ ਲੀਡਰਸ਼ਿਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਕੰਮਕਾਜ ਅਤੇ ਸੰਸਥਾ ਵਿੱਚ ਆਪਣੀ ਭੂਮਿਕਾ ਬਾਰੇ ਸਵਾਲਾਂ ਤੋਂ ਬਚ ਨਹੀਂ ਸਕਦੀ। ਸਿੱਖ ਸੰਸਥਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਲੋੜ ਹੁੰਦੀ ਹੈ, ਨਾ ਕਿ ਔਖੇ ਸਵਾਲ ਪੁੱਛੇ ਜਾਣ ‘ਤੇ ਚੁੱਪ ਰਹਿਣ ਦੀ।”

ਬੰਦੀ ਸਿੰਘਾਂ ਦੇ ਮੁੱਦੇ ‘ਤੇ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਲਿਖੇ ਪੱਤਰ ਅਤੇ ਇਸ ਮਾਮਲੇ ‘ਤੇ ਉਨ੍ਹਾਂ ਦੇ ਸਟੈਂਡ ਹਰ ਕਿਸੇ ਲਈ ਦੇਖਣ ਲਈ ਜਨਤਕ ਡੋਮੇਨ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ, “ਅਕਾਲੀ ਲੀਡਰਸ਼ਿਪ ਦੇ ਜਨਤਕ ਦਾਅਵਿਆਂ ਅਤੇ ਉਨ੍ਹਾਂ ਦੇ ਅਤੀਤ ਦੇ ਕੰਮਾਂ ਵਿੱਚਲਾ ਫ਼ਰਕ ਇਸ ਦੀ ਭਰੋਸੇਯੋਗਤਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬੀ ਇਹ ਜਾਣਨ ਦੇ ਹੱਕਦਾਰ ਹਨ ਕਿ ਅਜਿਹੇ ਮਹੱਤਵਪੂਰਨ ਮੁੱਦਿਆਂ ‘ਤੇ ਪਾਰਟੀ ਦਾ ਸਟੈਂਡ ਵਾਰ-ਵਾਰ ਕਿਉਂ ਬਦਲਦਾ ਹੈ।”

ਆਪਣੀ ਗੱਲ ਨੂੰ ਖ਼ਤਮ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਬਾਦਲ ਆਪਣੀ ‘ਪੰਜਾਬ ਬਚਾਓ’ ਮੁਹਿੰਮ ਰਾਹੀਂ ਇਕ ਵਾਰ ਫਿਰ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕਾਂ ਨੇ ਇਸ ਦਾ ਰਿਕਾਰਡ ਨਹੀਂ ਭੁਲਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਤਿੰਨ ਖੇਤੀ ਕਾਨੂੰਨਾਂ, 2015 ਦੀਆਂ ਬੇਅਦਬੀ ਘਟਨਾਵਾਂ, ਕੋਟਕਪੂਰਾ ਪੁਲਿਸ ਕਾਰਵਾਈ ਜਾਂ ਬਹਿਬਲ ਕਲਾਂ ਗੋਲੀਕਾਂਡ ‘ਤੇ ਬਾਦਲਾਂ ਦਾ ਸਟੈਂਡ ਨਹੀਂ ਭੁਲਾਇਆ ਹੈ। ਕੋਈ ਵੀ ਰਾਜਨੀਤਿਕ ਡਰਾਮਾ ਜਾਂ ਨਵੇਂ ਨਾਅਰੇ ਇਨ੍ਹਾਂ ਯਾਦਾਂ ਨੂੰ ਮਿਟਾ ਨਹੀਂ ਸਕਦੇ। ਪੰਜਾਬੀ ਉਨ੍ਹਾਂ ਲੋਕਾਂ ਵਿੱਚ ਫ਼ਰਕ ਜਾਣਦੇ ਹਨ ਜੋ ਉਨ੍ਹਾਂ ਦੇ ਨਾਲ ਖੜ੍ਹੇ ਹੁੰਦੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਜੋ ਵਾਰ-ਵਾਰ ਉਨ੍ਹਾਂ ਦੇ ਵਿਸ਼ਵਾਸ ਨਾਲ ਧੋਖਾ ਕਰਦੇ ਹਨ।”

Tags: Aam Aadmi Party PunjabBaltej Pannulatest newspro punjab tvpunjab newsSave Punjab
Share202Tweet127Share51

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.