Balkaur Sidhu: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ‘ਚ ਬਿਆਨ ਦਿੱਤਾ ਸੀ। ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੌਰਾਨ ਕਿਹਾ ਕਿ ਪਰਿਵਾਰ ਸਿੱਧੂ ਮੂਸੇਵਾਲਾ ਬਾਰੇ ਗਲਤ ਜਾਣਕਾਰੀ ਦੇ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ। ਘਟਨਾ ਵਾਲੇ ਦਿਨ ਉਹ ਆਪਣੇ ਦੋ ਗੰਨਮੈਨਾਂ ਨੂੰ ਵੀ ਨਾਲ ਨਹੀਂ ਲੈ ਕੇ ਗਿਆ ਸੀ।
ਅਮਨ ਅਰੋੜਾ ਦੇ ਇਸ ਬਿਆਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪ੍ਰਤਿਕਿਰਿਆ ਜ਼ਾਹਰ ਕੀਤੀ ਹੈ। ਇਹ ਬਿਆਨ ਸੁਣਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਵੱਲੋਂ ਬੋਲੇ ਗਏ ਸ਼ਬਦਾਂ ਨੇ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ‘ਜਿਸ ਤਨ ਲਾਗੈ ਸੋ ਤਨ ਜਾਨੈ ਕੌਣ ਜਾਨੈ ਪੀੜ ਪਰਾਈ ?’ ਉਸ ਵਿਅਕਤੀ (ਅਮਨ ਅਰੋੜਾ) ਨੂੰ ਨਹੀਂ ਪਤਾ ਕਿਉਂਕਿ ਉਸ ਦੇ ਪਰਿਵਾਰਕ ਮੈਂਬਰ ਨਹੀਂ ਗਏ। ਸਰਕਾਰ ਦੇ ਨੁਕਸ ਛੁਪਾਉਣ ਲਈ ਮੰਤਰੀ ਅਰੋੜਾ ਉਨ੍ਹਾਂ ‘ਚ ਨੁਕਸ ਕੱਢ ਰਹੇ ਹਨ। ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਗਲਤੀ ਮੰਨਦੇ ਹਨ। ਉਨ੍ਹਾਂ ਨੇ ਢਿੱਲ ਮੱਠ ਕੀਤੀ ਤੇ ਆਪਣਾ ਬੱਚਾ ਵੀ ਗਵਾ ਲਿਆ ਪਰ ਤੁਸੀਂ ਜੋ ਕੀਤਾ ਉਸ ਦੀ ਸਰਕਾਰ ਨੇ ਕੀ ਸਜ਼ਾ ਲਾਈ। ਕਿਸ ਅਧਿਕਾਰੀ ਖਿਲਾਫ ਹੋਈ ਕਾਰਵਾਈ? ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਉਹ ਨਵਤੇਜ ਪੰਨੂ (ਆਪ) ਦੇ ਮੀਡੀਆ ਸਲਾਹਕਾਰ ਦਾ ਨਾਂ ਲੈ ਰਹੇ ਹਨ, ਪਰ ਕੋਈ ਕਾਰਵਾਈ ਨਹੀਂ ਕੀਤੀ।
ਨਤੀਜੇ ਤੋਂ ਬਾਅਦ ਕੋਈ ਸੁਰੱਖਿਆ ਨਹੀਂ ਸੀ
ਬਲਕੌਰ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਬਾਅਦ 9-10 ਦਿਨਾਂ ਤੱਕ ਸਿੱਧੂ ਮੂਸੇਵਾਲਾ ਕੋਲ ਕੋਈ ਸੁਰੱਖਿਆ ਨਹੀਂ ਸੀ, ਪਰ ਇਸ ਨੂੰ ਜਨਤਕ ਨਹੀਂ ਕੀਤਾ ਗਿਆ। ਉਦਾਹਰਣ ਵਜੋਂ 28 ਮਈ 2022 ਨੂੰ ਸੁਰੱਖਿਆ ਘਟਾ ਦਿੱਤੀ ਗਈ ਤਾਂ ਨਵਤੇਜ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਪ੍ਰਚਾਰ ਕੀਤਾ। ਗੈਂਗਸਟਰ ਗੋਲਡੀ ਬਰਾੜ ਨੇ ਵੀ ਇੱਕ ਇੰਟਰਵਿਊ ਵਿੱਚ ਮੰਨਿਆ ਕਿ ਜਿਵੇਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ, ਉਦੋਂ ਹੀ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਸੀ।
ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਰਕਾਰ ਬੁਲੇਟ ਪਰੂਫ ਗੱਡੀ ਦੀ ਗੱਲ ਕਰਦੀ ਹੈ। ਕੀ ਉਸ ਨੂੰ ਸਰਕਾਰ ਨੇ ਦਿੱਤੀ ਸੀ? ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਹ ਵੀ ਕਿਹਾ ਕਿ ਵਿਦੇਸ਼ਾਂ ਤੋਂ ਲਿਆਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਦੇਰੀ ਹੋ ਸਕਦੀ ਹੈ, ਪਰ ਨੇੜੇ ਬੈਠੇ (ਨਵਤੇਜ ਪੰਨੂੰ) ਨੂੰ ਗ੍ਰਿਫਤਾਰ ਕਰੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h