Sidhu moosewala murder case: ਸਿੱਧੂ ਮੂਸੇਵਾਲਾ ਕਤਲ ਦਾ ਇਨਸਾਫ ਮੰਗ ਰਹੇ ਸਿੱਧੂ ਦੇ ਮਾਤਾ-ਪਿਤਾ ਨੂੰ ਹਰ ਐਤਵਾਰ ਉਨ੍ਹਾਂ ਦੇ ਪਿੰਡ ਮੂਸਾ ‘ਚ ਲੋਕ ਉਨ੍ਹਾਂ ਨੂੰ ਮਿਲਣ ਲਈ ਪਹੁੰਚਦੇ ਹਨ। ਜਿਥੋਂ ਸਿੱਧੂ ਦੇ ਮਾਤਾ ਪਿਤਾ ਵੱਲੋਂ ਹਰ ਵਾਰ ਪੰਜਾਬ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ। ਉਨ੍ਹਾਂ ਵੱਲੋਂ ਇਸ ਵਾਰ ਵੀ ਪੰਜਾਬ ਸਰਕਾਰ ਖਿਲਾਫ ਕੁਝ ਪ੍ਰਤੀਕ੍ਰਿਰੀਆਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਪੰਜਾਬ ਸਰਕਾਰ ਤੋਂ ਇਨਸਾਫ ਦੀ ਉਮੀਦ ਹੁਣ ਜਾਂਦੀ ਨਜ਼ਰ ਆ ਰਹੀ ਹੈ।
ਇਸਦੇ ਨਾਲ ਹੀ ਉਨ੍ਹਾਂ ਜੇਲ੍ਹਾਂ ‘ਚ ਗੈਂਗਸਟਰਾਂ ਨੂੰ ਵੀਆਈਪੀ ਸਹੁਲਤਾਂ ਮਿਲੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਜੇਲ੍ਹਾਂ ‘ਚੋਂ ਹੀ ਕਤਲ ਵਰਗੀਆਂ ਵਾਰਦਾਤਾਂ ਕਰਵਾਈਆਂ ਜਾ ਰਹੀਆਂ ਹਨ। ਲਗਾਤਾਰ ਜੇਲ੍ਹਾਂ ਤੋਂ ਮੋਬਾਈਲ ਫੋਨ ਮਿਲ ਰਹੇ ਹਨ। ਸੱਤ ਮਹੀਨੇ ਦੀ ਸਰਕਾਰ ‘ਚ ਜੇਲ੍ਹਾਂ ਤੋਂ ਕਈ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਪਿੰਡ-ਪਿੰਡ ‘ਚ ਸਿੱਧੂ ਮੂਸੇਵਾਲਾ ਕਤਲ ਦੇ ਇਨਸਾਫ ਦੀ ਮੁਹਿੰਮ ਛੇੜੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਸ਼ਾਇਦ ਇਸ ਨਾਲ ਸਰਕਾਰ ‘ਤੇ ਕੋਈ ਪ੍ਰਭਾਵ ਬਣੇ ਜਿਸ ਨਾਲ ਮੇਰੇ ਪੁੱਤ ਨੂੰ ਇਨਸਾਫ ਮਿਲ ਸਕੇ।