ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸਕ ਵੀ ਪੁਲਿਸ ਅਧਿਕਾਰੀ ਨੂੰ ਗਾਲ੍ਹਾਂ ਕੱਢ ਰਹੇ ਸੀ।
ਜਿਸ ਤੋਂ ਬਾਅਦ ਲਗਾਤਾਰ ਟ੍ਰੋਲਿੰਗ ਦਾ ਸਾਹਮਣਾ ਕਰਨ ਵਾਲੇ ਪੁਲਿਸ ਅਧਿਕਾਰੀ ਨੇ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਆਪਣੀ ਗਲਤੀ ਲਈ ਮਾਫ਼ੀ ਮੰਗੀ। ਹਾਲਾਂਕਿ ਜਦੋਂ ਇਹ ਵੀਡੀਓ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕੋਲ ਪੁੱਜੀ ਤਾਂ ਉਹ ਵੀ ਗੁੱਸੇ ਵਿੱਚ ਭੜਕ ਉੱਠੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਟਵਿੱਟਰ ਉੱਪਰ ਵੀਡੀਓ ਸ਼ੇਅਰ ਕਰ ਇਤਰਾਜ਼ ਜਤਾਇਆ ਹੈ।
How can a Police Officer call my son a tèrrôrîst? He was an artist of world repute. If the officer didn’t know whose photo it was, how can he defame @iSidhuMooseWala who actually gave so much to India on the world stage.
Or is it part of the h@te against anyone wearing a turban? pic.twitter.com/XOKwMHpCrQ
— Sardar Balkaur Singh Sidhu (@iBalkaurSidhu) August 21, 2023
ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਪਰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਇੱਕ ਪੁਲਿਸ ਅਫਸਰ ਮੇਰੇ ਬੇਟੇ ਨੂੰ ਅੱਤਵਾਦੀ ਕਿਵੇਂ ਕਹਿ ਸਕਦਾ ਹੈ? ਉਹ ਵਿਸ਼ਵ ਪ੍ਰਸਿੱਧ ਕਲਾਕਾਰ ਸੀ।
ਜੇਕਰ ਅਫਸਰ ਨੂੰ ਨਹੀਂ ਪਤਾ ਕਿ ਇਹ ਕਿਸਦੀ ਫੋਟੋ ਹੈ ਤਾਂ ਉਹ ਬਦਨਾਮ ਕਿਵੇਂ ਕਰ ਸਕਦਾ ਹੈ @SidhuMooseWala ਜਿਸ ਨੇ ਅਸਲ ਵਿੱਚ ਵਿਸ਼ਵ ਮੰਚ ‘ਤੇ ਭਾਰਤ ਨੂੰ ਬਹੁਤ ਕੁਝ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਝਾਰਖੰਡ ਪੁਲਿਸ ਨੂੰ ਲਿਖਤੀ ਰੂਪ ਵਿੱਚ ਮਾਫ਼ੀ ਮੰਗਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਸੀਐਮ ਮਾਨ ਨੂੰ ਇਹ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h