ਪਾਰਟੀ ਦੇ ਮੁੱਖ ਦਫਤਰ ਵਿਚ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਪਸ਼ਟ ਕੀਤਾ ਕਿ ਕਿਸੇ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਨਹੀਂ ਕੀਤੀ।
ਉਨਾਂ ਕਿਹਾ ਸੁਖਬੀਰ ਸਿੰਘ ਬਾਦਲ ਨੁੰ ਲੋਕਤੰਤਰੀ ਤਰੀਕੇ ਨਾਲ ਹੋਈ ਚੋਣ ਵਿਚ ਪ੍ਰਧਾਨ ਚੁਣਿਆ ਗਿਆ ਸੀ। ਉਨਾਂ ਕਿਹਾ ਕਿ ਜਿੱਤਾਂ ਹਾਰਾਂ ਚੱਲਦੀਆਂ ਰਹਿੰਦੀਆਂ ਹਨ।
ਉਨਾਂ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਕਾਰਨ ਨਹੀਂ ਹੁੰਦੀਆਂ।
ਉਨਾਂ ਕਿਹਾ ਕਿ ਕਦੇ ਵੀ ਰਾਤੋਂ ਰਾਤ ਜਰਨੈਲ ਨਹੀਂ ਬਦਲੇ ਜਾਂਦੇ ਤੇ ਉਨਾਂ ਸਾਰੇ ਸੀਨੀਅਰ ਆਗੂਆਂ ਨੁੰ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ। ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਚੁੱਕੇ ਮੁੱਦਿਆਂ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਹਾਲੇ ਉਨਾਂ ਦਾ ਬਿਆਨ ਨਹੀਂ ਵੇਖਿਆ ਪਰ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਅੰਦਰ ਹੀ ਸਾਰੇ ਮਸਲਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ।
ਇਥੇ ਇਹ ਜਿਕਰਯੋਗ ਹੈ ਕਿ ਭੂੰਦੜ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਸਬ ਕਮੇਟੀ ਦੀ ਰਿਪੋਰਟ ਸਮੇਤ ਸਾਰੇ ਮਾਮਲਿਆਂ ’ਤੇ ਪਾਰਟੀ ਦੇ ਅੰਦਰ ਹੀ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਰਿਪੋਰਟ ’ਤੇ ਪਹਿਲਾਂ ਵੀ ਚਰਚਾ ਛਿੜੀ ਸੀ ਪਰ ਸੰਗਰੂਰ ਜ਼ਿਮਨੀ ਚੋਣ ਕਾਰਨ ਟਾਲ ਦਿੱਤੀ ਗਈ ਸੀ।
। ਉਹਨਾਂ ਕਿਹਾ ਕਿ ਪਾਰਟੀਆਂ ਨੂੰ ਕਦੇ ਚੰਗੇ ਤੇ ਕਦੇ ਮਾੜੇ ਸਮੇਂ ਦਾ ਸਾਹਮਣਾ ਕਰਨਾ ਪੈਂਦਾ ਹੈ। ਤੁਸੀਂ ਵੇਖਿਆ ਹੈ ਕਿ ਕਿਵੇਂ ਭਾਜਪਾ ਜਿਸਦੇ ਦੇਸ਼ ਭਰ ਵਿਚ 3 ਸੰਸਦ ਮੈਂਬਰ ਸਨ, ਅੱਜ ਸੱਤਾ ਵਿਚ ਬਣੀ ਹੋਈ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਲੈ ਕੇ ਵੋਟਰਾਂ ਦਾ ਮਨ ਕਿਵੇਂ ਬਦਲਿਆ, ਇਹ ਤੁਹਾਡੇ ਸਾਹਮਣੇ ਹੈ।
ਅਕਾਲੀ ਦਲ ਸੌ ਸਾਲ ਪੁਰਾਣੀ ਸ਼ਾਨਾਮੱਤੇ ਇਤਿਹਾਸ ਵਾਲੀ ਪਾਰਟੀ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਲਈ ਸਵੈ ਪੜਚੋਲ ਦੀ ਜ਼ਰੂਰਤ ਹੈ ਤੇ ਨਾਲ ਹੀ ਪਾਰਟੀ ਦੀਆਂ ਪੁਰਾਣੀਆਂ ਰਵਾਇਤਾਂ ਮੁਤਾਬਕ ਇਕਸੁਰ ਵਿਚ ਗੱਲ ਕਰਨ ਦੀ ਜ਼ਰੂਰਤ ਹੈ।