Banned on Sale of Tobacco-Containing Products: ਪੰਜਾਬ ਦੇ ਸੰਗਰੂਰ ਦੇ ਇੱਕ ਪਿੰਡ ਵਿੱਚ ਨਵੇਂ ਸਾਲ ਤੋਂ ਦੁਕਾਨਾਂ ‘ਤੇ ਤੰਬਾਕੂ ਯੁਕਤ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਾਇਤ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਨੂੰ ਵੀ ਤੰਬਾਕੂ ਯੁਕਤ ਪਦਾਰਥਾਂ ’ਤੇ ਪਾਬੰਦੀ ਲਾਉਣ ਲਈ ਕਿਹਾ ਹੈ।
ਜਾਣਕਾਰੀ ਮੁਤਾਬਕ ਸੰਗਰੂਰ ਦੇ ਬਲਾਕ ਸੁਨਾਮ ਅਧੀਨ ਆਉਂਦੇ ਪਿੰਡ ਝਾੜੋ ਦੀ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਨੇ ਸਾਂਝੇ ਤੌਰ ’ਤੇ ਇਸ ਫੈਸਲੇ ਨੂੰ ਲਾਗੂ ਕੀਤਾ ਹੈ। ਇਸ ਫੈਸਲੇ ਮੁਤਾਬਕ 1 ਜਨਵਰੀ ਤੋਂ ਪਿੰਡਾਂ ਦੀਆਂ ਦੁਕਾਨਾਂ ‘ਤੇ ਤੰਬਾਕੂ, ਬੀੜੀ, ਸਿਗਰਟ, ਜ਼ਰਦਾ ਆਦਿ ਵਸਤੂਆਂ ਦੀ ਵਿਕਰੀ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਜੇਕਰ ਕੋਈ ਦੁਕਾਨਦਾਰ 1 ਜਨਵਰੀ ਤੋਂ ਬਾਅਦ ਤੰਬਾਕੂ ਵਾਲਾ ਸਮਾਨ ਵੇਚਦਾ ਫੜਿਆ ਗਿਆ ਤਾਂ ਉਸ ਨੂੰ 5,000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇੰਨਾ ਹੀ ਨਹੀਂ ਅਗਲੇ 7 ਦਿਨਾਂ ਤੱਕ ਦੁਕਾਨ ਵੀ ਬੰਦ ਰਹੇਗੀ।
ਪੀਣ ਅਤੇ ਖਾਣ ਵਾਲਿਆਂ ‘ਤੇ ਕਾਰਵਾਈ
ਅਜਿਹੇ ‘ਚ ਨਾ ਸਿਰਫ ਵੇਚਣ ਵਾਲਿਆਂ ‘ਤੇ ਸਗੋਂ ਪੀਣ ਵਾਲੇ ਅਤੇ ਖਾਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੀ ਸੜਕ, ਬੱਸ ਸਟੈਂਡ, ਸਕੂਲ ਅਤੇ ਸਾਂਝੀ ਥਾਂ ’ਤੇ ਸਿਗਰਟ ਪੀਣ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸਜੀਪੀਸੀ ਨੇ ਕੀਤੀ ਸ਼ਲਾਘਾ
ਸ਼੍ਰੋਮਣੀ ਕਮੇਟੀ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਕਿਹਾ ਕਿ ਪਿੰਡ ਦਾ ਇਹ ਫੈਸਲਾ ਸ਼ਲਾਘਾਯੋਗ ਹੈ। ਹੋਰ ਪਿੰਡਾਂ ਨੂੰ ਵੀ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤੰਬਾਕੂ ਮੁਕਤ ਬਣਾਇਆ ਜਾ ਸਕੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h